*ਪੰਜਾਬ ਸਮੇਤ ਇਨ੍ਹਾਂ ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ, ਦਿੱਲੀ ‘ਚ ‘ਔਰੈਂਜ ਅਲਰਟ’*

0
135

29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਮੌਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਉੱਤੇ ਬਣ ਰਿਹਾ ਹੈ। ਇਸ ਪ੍ਰਭਾਵ ਕਾਰਨ, ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (ਆਈਐਮਡੀ – IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

ਉੱਧਰ ਰਾਜਸਥਾਨ, ਮੱਧ ਪ੍ਰਦੇਸ਼, ਸੌਰਾਸ਼ਟਰ ਤੇ ਕੱਛ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ, ਉੜੀਸਾ ਅਤੇ ਵਿਦਰਭ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਹੈ ਮੀਂਹ ਦੀ ਸੰਭਾਵਨਾ

‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।

ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਕਰਨਾਟਕ, ਕੇਰਲ, ਵਿਦਰਭ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ ‘ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਪੱਛਮੀ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਮਰਾਠਵਾੜਾ, ਅੰਦਰੂਨੀ ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਸ਼ ਸੰਭਵ ਹੈ।

ਦਿੱਲੀ ਵਿੱਚ ਭਾਰੀ ਬਾਰਸ਼ ਲਈ ‘ਔਰੈਂਜ ਅਲਰਟ’ ਜਾਰੀ

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਮੌਨਸੂਨ ਕਾਰਨ ਇੱਕ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।Tags:

NO COMMENTS