ਮਾਨਸਾ, 24 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) : ਆਮ ਲੋਕਾਂ ਨੂੰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਡਿਊਟੀ ਹੈ। ਸਰਕਾਰੀ ਦਫ਼ਤਰਾਂ ਅੰਦਰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਆਉਣ ਵਾਲੇ ਲੋਕ ਮਸਲਿਆਂ ਨੂੰ ਹਰੇਕ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਹੱਲ ਕਰਨਾ ਯਕੀਨੀ ਬਣਾਉਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਬੱਚਤ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਹਲਕਾ ਸਰਦੂਲਗੜ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਹਲਕਾ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਸ੍ਰੀ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ, ਐਸ.ਐਸ.ਪੀ. ਸ੍ਰੀ ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਬੁਢਲਾਡਾ ਸ੍ਰੀ ਕਾਲਾ ਰਾਮ ਕਾਂਸਲ ਸਮੇਤ ਹੋਰ ਸਮੂਹ ਵਿਭਾਗੀ ਅਧਿਕਾਰੀ ਮੋਜੂਦ ਸਨ। ਕੈਬਨਿਟ ਮੰਤਰੀ ਸ੍ਰੀ ਵਿਜੇ ਸਿੰਗਲਾ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਯੋਗ ਲਾਭਪਾਤਰੀਆਂ ਤੱਕ ਪਹੰੁਚਾਉਣ ਦੇ ਆਦੇਸ਼ ਜਾਰੀ ਕੀਤੇ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੰੁਚਾਉਣਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸ਼ਨ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨਾਂ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਦਾ ਬੁਨਿਆਦੀ
\ਢਾਂਚਾ ਮੁਹੱਈਆ ਕਰਵਾਏਗੀ ਜਿਸਦਾ ਆਮ ਲੋਕਾਂ ਨੂੰ ਲਾਭ ਹੋਵੇਗਾ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾ ਕਿਹਾ ਕਿ ਜਿਸ ਤਰਾਂ ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮਤ ਨਾਲ ਪੰਜਾਬ ਅੰਦਰ ਆਮ ਆਦਮੀ ਦੀ ਸਰਕਾਰ ਬਣਾ ਕੇ ਵੱਡਾ ਫਤਵਾ ਦਿੱਤਾ, ਉਸੇ ਤਰਾ ਹਰੇਕ ਪੰਜਾਬੀ ਪੰਜਾਬ ਨੂੰ ਹੋਰ ਤਰੱਕੀਆ ਅਤੇ ਬੁਲੰਦੀਆਂ ’ਤੇ ਲਿਜਾਉਣ ਲਈ ਆਪਣੀ ਸਰਕਾਰ ਨੂੰ ਸਹਿਯੋਗ ਕਰੇ। ਉਨਾਂ ਕਿਹਾ ਕਿ ਪੰਜਾਬ ਸਮੇਤ ਜ਼ਿਲਾ ਮਾਨਸਾ ਅੰਦਰ ਹਰੇਕ ਖੇਤਰ ’ਚ ਸਰਬਪੱਖੀ ਵਿਕਾਸ ਕਰਨਾ ਮੇਰੀ ਪਹਿਲੀ ਡਿਊਟੀ ਹੈ, ਜਿਸਦੇ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਚ ਭਿ੍ਰਸ਼ਟਾਚਾਰੀ ਲਈ ਕੋਈ ਥਾਂ ਨਹੀ ਹੈ।