
ਚੰਡੀਗੜ੍ਹ, 18 ਜੂਨ(ਸਾਰਾ ਯਹਾਂ/ਮੁੱਖ ਸੰਪਾਦਕ ):
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।
ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
