*ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ  ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ  ਤੁਰੰਤ  ਪੂਰਾ ਕਰੇ: *ਡੈਮੋਕ੍ਰੇਟਿਕ ਟੀਚਰਜ਼ ਫਰੰਟ*

0
11

ਮਾਨਸਾ 3ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਕਿਹਾ ਜਾਂਦਾ ਹੈ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪ੍ਰੰਤੂ ਪਿਛਲੇ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਲਗਾਤਾਰ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸੁਣਵਾਈ ਕਰਨ ਤੋਂ ਪੰਜਾਬ  ਸਰਕਾਰ ਲਗਾਤਾਰ ਟਾਲਮਟੋਲ  ਕਰ ਰਹੀ ਹੈ। ਆਪ ਸਰਕਾਰ ਦੀ ਡੰਗ ਟਪਾਊ ਨੀਤੀ ਦੀ ਜੋਰਦਾਰ ਨਿਖੇਧੀ ਕਰਦਿਆ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾਨੇ ਕਿਹਾ ਕਿ  ਹਰ ਰੰਗ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਸਿਵਾਏ ਲਾਰਿਆਂ ਦੇ ਕੁਝ ਵੀ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਤਤਕਾਲੀ ਰਾਜਪਾਲ ਪੰਜਾਬ ਵੱਲੋਂ ਕੀਤਾ ਗਿਆ ਸੀ,  ਇਸਦੇ ਬਾਵਜੂਦ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਜਬਰੀ ਪਿਕਟਿਸ ਸੋਸਾਇਟੀ ਅਧੀਨ ਰੱਖਿਆ ਗਿਆ ਹੈ। ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ  ਕੰਪਿਊਟਰ ਅਧਿਆਪਕ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਹੱਕੀ ਘੋਲ ਦੀ ਡਟਵੀਂ ਹਮਾਇਤ ਕਰਦਿਆਂ ਕਿਹਾ ਕਿ ਉਕਤ  ਜੱਥੇਬੰਦੀ ਦੇ ਆਗੂ ਜੌਨੀ ਸਿੰਗਲਾ ਨੂੰ ਲੱਗਭਗ 2 ਹਫਤੇ ਮਰਨ ਵਰਤ ਤੇ ਬੈਠੇ ਨੂੰ ਬੀਤ ਚੁੱਕੇ ਹਨ, ਪ੍ਰੰਤੂ ਪੰਜਾਬ ਸਰਕਾਰ ਜਾਣਬੁੱਝ ਕੇ  ਮਸਲੇ ਦਾ ਹੱਲ ਕਰਨ ਦੀ ਥਾਂ  ਮਸਲਾ ਉਲਝਾਉਣ ਦੇ ਰਾਹ ਤੁਰੀ ਹੋਈ ਹੈ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ  ਵਿੱਚੋਂ ਕਾਫੀ ਸਾਰੇ ਅਧਿਆਪਕ ਵਿਭਾਗ ਵਿੱਚੋਂ ਖਾਲੀ ਹੱਥ ਸੇਵਾ ਮੁਕਤ ਹੋ ਚੁੱਕੇ ਹਨ,  ਜੇਕਰ ਇਹੀ ਹਾਲ ਰਿਹਾ ਤਾਂ ਬਾਕੀ ਵੀ ਇਸੇ ਤਰ੍ਹਾਂ ਵਿਭਾਗ ਵਿੱਚੋਂ ਸੇਵਾ ਮੁਕਤੀ ਲੈਣਗੇ। ਉਨ੍ਹਾਂ  ਸਿੱਖਿਆ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਪੂਰੇ ਤਨਖਾਹ ਸਕੇਲਾਂ ਸਮੇਤ ਮਰਜ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ੇਕਰ  ਮਰਨ ਵਰਤ ਤੇ ਬੈਠੇ ਆਗੂ ਦਾ  ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਮਨਵੀਰ ਕੌਰ,ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

LEAVE A REPLY

Please enter your comment!
Please enter your name here