*ਪੰਜਾਬ ਸਰਕਾਰ ਖੇਡਾਂ ਨੂੰ ਸੂਬੇ ਅੰਦਰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ*

0
37

ਮਾਨਸਾ, ਝੁਨੀਰ 01 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਸੂਬੇ ਅੰਦਰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ, ਖੇਡਾਂ ਸੂਬੇ ਦੀ ਤਰੱਕੀ ਲਈ ਅਹਿਮ ਰੋਲ ਨਿਭਾਅ ਸਕਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਇਨਲਾਈਟਡ ਫਿਜ਼ੀਕਲ ਕਾਲਜ ਝੁਨੀਰ ਤੋਂ ਬਲਾਕ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾੳਣ ਮੌਕੇ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ’ਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਹਿੱਸਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰਕ ਤੌਰ ’ਤੇ ਤੰਦਰੁਸਤ ਰਿਹਾ ਜਾ ਸਕਦਾ ਹੈ, ਉਥੇ ਹੀ ਖੇਡਾਂ ਨਸ਼ਿਆ ਤੋਂ ਦੂਰ ਰਹਿਣ ਲਈ ਕਾਫ਼ੀ ਸਹਾਈ ਸਾਬਿਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਤੇ ਰੱਸਾਕਸੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in. ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਮੈਡਮ ਪੂਨਮ ਸਿੰਘ , ਡੀ.ਐਸ.ਪੀ. ਗੋਬਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਤਸਵੀਰ 1
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਬਲਾਕ ਪੱਧਰੀ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਗਰੁੱਪ ਫੋਟੋ ਕਰਵਾਉਂਦੇ ਹੋਏ
ਤਸਵੀਰਾਂ 2 ਅਤੇ 3
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ  ਅਤੇ ਐਸ.ਡੀ.ਐਮ ਪੂਨਮ ਸਿੰਘ ਖਿਡਾਰੀਆਂ ਨਾਲ ਬੈਡਮਿੰਟਨ ਖੇਡਦੇ ਹੋਏ।

LEAVE A REPLY

Please enter your comment!
Please enter your name here