ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਖੇਤੀ ਬਿਜਲੀ ਸਪਲਾਈ ‘ਤੇ ਲਿਆ ਹੁਣ ਇਹ ਫੈਸਲਾ

0
138

ਚੰਡੀਗੜ੍ਹ (ਸਾਰਾ ਯਹਾ))  : ਪੰਜਾਬ ‘ਚ ਖੇਤੀਬਾੜੀ ਮੋਟਰਾਂ ਨਾਲ ਸਬੰਧਤ ਮੁਫਤ ਬਿਜਲੀ ਸਪਲਾਈ ਜਾਰੀ ਰਹੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਕੈਪਟਨ ਨੇ ਸ਼ੁੱਕਰਵਾਰ ਕਿਸਾਨਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਪੰਜਾਬ ’ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ। ਕੈਪਟਨ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕਰਨ ਬਾਰੇ ਨਾ ਹੀ ਕਦੇ ਸੋਚ ਸਕਦੇ ਹਨ।

ਮੁੱਖ ਮੰਤਰੀ ਨੇ ਇਕ ਟਵੀਟ ਜ਼ਰੀਏ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਤੋਂ ਭਲੀਭਾਂਤ ਜਾਣੂ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਇਸ ਐਲਾਨ ਮਗਰੋਂ ਪੰਜਾਬ ‘ਚ ਮੁਫ਼ਤ ਬਿਜਲੀ ਸਪਲਾਈ ਬੰਦ ਹੋਣ ਤੋਂ ਬਾਅਦ ਛਿੜੇ ਵਿਵਾਦ ਤੇ ਵਿਰ੍ਹਾਮ ਲੱਗਣ ਦੀ ਸੰਭਾਵਨਾ ਹੈ। ਇਸ ਮੁੱਦੇ ‘ਤੇ ਅਕਾਲੀ ਦਲ ਸਣੇ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੋਇਆ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਸੀ।

NO COMMENTS