*ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਿਨਾਂ ਵੈਕਸੀਨ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ*

0
276

ਚੰਡੀਗੜ੍ਹ 22,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਓਮੀਕਰੋਨ ਦੇ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਸਖਤ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵਾਂ ਫੁਰਮਾਨ ਜਾਰੀ ਕੀਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਸਖਤੀ ਨਾਲ ਆਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ iHRMS ਪੋਰਟਲ ‘ਚ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਹਰ ਵਿਭਾਗ ਦੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਸ ਨਾਲ ਇਹ ਆਦੇਸ਼ ਜਾਰੀ ਹੋਏ ਹਨ ਕਿ ਜੇਕਰ ਕਿਸੇ ਮੁਲਾਜ਼ਮ ਨੂੰ ਪਹਿਲੀ ਡੋਜ਼ ਹੀ ਲੱਗੀ ਹੈ ਤਾਂ ਉਸ ਦਾ ਸਰਟੀਫਿਕੇਟ ਨੰਬਰ ਦਰਜ ਕੀਤਾ ਜਾਵੇ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਟੀਕਾਕਰਨ ਸਬੰਧੀ ਵੇਰਵਾ ਦਰਜ ਨਹੀਂ ਕਰਵਾਉਂਦਾ ਤਾਂ ਉਸ ਦੀ ਤਨਖਾਹ ਰੋਕ ਦਿੱਤੀ ਜਾਵੇਗੀ।

ਪੰਜਾਬ ‘ਚ ਓਮੀਕਰੋਨ ਆਪਣੇ ਪੈਰ ਪਸਾਰਣ ਲੱਗ ਪਿਆ ਹੈ। ਇਸ ਦੌਰਾਨ ਸਰਕਾਰ ਨੇ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਹੈ।

NO COMMENTS