*ਪੰਜਾਬ ਸਰਕਾਰ ਦੇ ਮੰਤਰੀ ਦਾ ਦਾਅਵਾ, ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ*

0
23

(ਸਾਰਾ ਯਹਾਂ/ਬਿਊਰੋ ਨਿਊਜ਼ )ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਮਾਨ ਚੰਡੀਗੜ੍ਹ ਲੇਕ ਕਲੱਬ ਵਿੱਚ ਚੱਲ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਸ਼ਿਰਕਤ ਕਰਨ ਆਏ ਸਨ। ਜਦੋਂ ਉਨ੍ਹਾਂ ਇਹ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਬਾਰੇ ਵੀ ਗੱਲਬਾਤ ਕੀਤੀ।

ਲਿਟਰੇਚਰ ਫੈਸਟੀਵਲ ਦੌਰਾਨ ਆਪਣੇ ਸੰਬੋਧਨ ਦੌਰਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਜਵਾਨਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਪੰਜਾਬੀ ਜਵਾਨਾਂ ਨੇ ਦੇਸ਼ ਦੇ ਦੁਸ਼ਮਣਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਪਰ ਅੱਜ ਕੱਲ੍ਹ ਇੱਥੋਂ ਦੇ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਬਣ ਗਿਆ ਹੈ। ਨੌਜਵਾਨਾਂ ਨੂੰ ਦੇਸ਼ ਲਈ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਰਕਸ਼ਾਪਾਂ ਹੋਣੀਆਂ ਚਾਹੀਦੀਆਂ ਹਨ।

ਗੋਲਡੀ ਬਰਾੜ ਬਾਰੇ ਪੰਜਾਬ ਦੇ ਮੰਤਰੀ ਨੇ ਕੀ ਕਿਹਾ

ਗੈਂਗਸਟਰ ਗੋਲਡੀ ਬਰਾੜ ਬਾਰੇ ਪੁੱਛੇ ਜਾਣ ‘ਤੇ ਪੰਜਾਬ ਦੇ ਮੰਤਰੀ ਨੇ ਕਿਹਾ ਕਿ ਉਸ ਨੂੰ ਜਲਦੀ ਹੀ ਭਾਰਤ ਵਾਪਸ ਲਿਆਂਦਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਾਬਾਦ ਵਿੱਚ ਪੁਸ਼ਟੀ ਕੀਤੀ ਸੀ ਕਿ ਬਰਾੜ ਨੂੰ ਪੁਲਿਸ ਨੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਯਕੀਨੀ ਤੌਰ ‘ਤੇ ਭਾਰਤ ਲਿਆਂਦਾ ਜਾਵੇਗਾ।

NO COMMENTS