
ਚੰਡੀਗੜ੍ਹ 29,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਆਮ ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ।
