ਚੰਡੀਗੜ•, 3 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ•ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰੇ• 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ•ੇ ਸਮੇਂ ਲਈ ਇਹ ਰਾਹਤ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਪਵੇਗੀ। ਉਨ•ਾਂ ਕਿਹਾ ਕਿ ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ, 2021 ਤੱਕ ਦਿੱਤਾ ਗਿਆ ਹੈ ਪਰ ਇਨ•ਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਬੁਨਿਆਦੀ ਢਾਂਚੇ ‘ਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ। ਅਜਿਹਾ ਨਾ ਕਰ ਸਕਣ ਵਾਲੇ ਸਕੂਲ ਅਗਲੇ ਅਕਾਦਮਿਕ ਵਰ•ੇ ਤੋਂ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਪੜ•ਾਈ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਹੀ ਜਾਰੀ ਰੱਖ ਸਕਣਗੇ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਗਿਆ ਹੈ। ਉਨ•ਾਂ ਕਿਹਾ ਕਿ 31 ਦਸੰਬਰ, 2020 ਤੋਂ ਬਾਅਦ ਹਾਲਾਤ ‘ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਜਿਹੜੇ ਸਕੂਲ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਨਗੇ, ਉਨ•ਾਂ ਨੂੰ ਅਗਲੇ ਸੈਸ਼ਨ ਤੋਂ ਸਿਰਫ਼ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ•ਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ•ਾਂ ਐਸੋਸੀਏਟਿਡ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।