ਪੰਜਾਬ ਸਰਕਾਰ ਨੇ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਰੱਦ ਕੀਤਾ

0
14

ਚੰਡੀਗੜ, 4 ਮਈ ( ਸਾਰਾ ਯਹਾ/ਬਲਜੀਤ ਸ਼ਰਮਾ)  ਪੰਜਾਬ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ•ਾਂ ਰੱਦ ਕੀਤਾ ਹੈ ਜਿਸ ਵਿੱਚ ਉਨ•ਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ।  ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ੍ਰੀ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਵਿਵਹਾਰ ਨਹੀਂ ਕਰਨਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਸ੍ਰੀਮਤੀ ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰ) ਦਾ ਪਹਿਲਾ ਜੱਥਾ, ਜੋ ਸ਼੍ਰੀ ਨੰਦੇੜ ਸਾਹਿਬ ਤੋਂ 860 ਸ਼ਰਧਾਲੂਆਂ ਨੂੰ ਪੰਜਾਬ  ਲੈ ਕੇ ਆਇਆ ਸੀ, ਵਿੱਚ ਸ਼ਾਮਲ ਸਾਰੇ ਵਾਹਨ ਅਤੇ ਚਾਲਕ ਮਹਾਂਰਾਸ਼ਟਰ ਦੇ ਸਨ । ਉਨ•ਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਗਰੁੱਪ  ਨਿੱਜੀ ਬੱਸਾਂ ਰਾਹੀਂ ਆਏ ਸਨ ਜਿਨ•ਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਕੀਤਾ ਗਿਆ ਸੀ।
ਉਨ•ਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣਾ ਸਫ਼ਰ ਸ਼ੁਰੂ ਕੀਤਾ। ਉਨ•ਾਂ ਦੱਸਿਆ ਕਿ 11 ਟੈਂਪੂ ਟਰੈਵਲਰਜ਼ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਚੱਲਿਆ ਅਤੇ 26 ਅਪ੍ਰੈਲ ਦੀ ਦੇਰ ਰਾਤ ਪੰਜਾਬ ਪਹੁੰਚਿਆ। ਇਸੇ ਤਰ•ਾਂ 13 ਬੱਸਾਂ ਦਾ ਤੀਸਰਾ ਜਥਾ  ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਨੂੰ ਦੇਰ ਰਾਤ ਅਤੇ 26 ਅਪ੍ਰੈਲ ਦੀ ਸੱਜਰੀ ਸਵੇਰ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਚੱਲਿਆ। ਇਹ ਬੱਸਾਂ 27 ਅਪ੍ਰੈਲ ਨੂੰ ਦੇਰ ਰਾਤ ਅਤੇ 28 ਅਪ੍ਰੈਲ ਦੀ ਸੱਜਰੀ ਸਵੇਰ ਪੰਜਾਬ ਪਹੁੰਚੀਆਂ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਦੀ ਸਵੇਰ ਉਥੇ ਪਹੁੰਚੀਆਂ। ਉਨ•ਾਂ ਦੱਸਿਆ ਕਿ ਇਨ•ਾਂ ਬੱਸਾਂ ਨੇ 27 ਅਪ੍ਰੈਲ ਦੀ ਰਾਤ ਨੂੰ ਵਾਪਸ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 29 ਅਪ੍ਰੈਲ ਬਾਅਦ ਦੁਪਿਹਰ ਤੋਂ 30 ਅਪ੍ਰੈਲ ਦੀ ਸਵੇਰ ਤੱਕ ਬਠਿੰਡਾ ਪਹੁੰਚੀਆਂ।
ਇਹ ਤੱਥ ਦੀ ਗੱਲ ਹੈ ਕਿ ਪੰਜਾਬ ਦੀਆਂ ਬੱਸਾਂ ਦੁਆਰਾ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ ਅਤੇ ਇਨ•ਾਂ ਨਿੱਜੀ ਵਾਹਨਾਂ ਵਿਚ ਸਵਾਰ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ•ਾਂ ਵਿਚ ਇਕ ਨਾਂਦੇੜ ਨਾਲ ਸਬੰਧਤ ਡਰਾਈਵਰ ਵੀ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਅਸ਼ੋਕ ਚਵਾਨ ਨੇ ਕੁਝ ਮੀਡੀਆ ਪਲੇਟਫਾਰਮਜ਼ ਨੂੰ ਦਿੱਤੀ ਆਪਣੀ ਇੰਟਰਵਿਊ  ਵਿੱਚ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ  ਨਾਂਦੇੜ ਵਿੱਚ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਪੰਜਾਬ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਦਰਮਿਆਨ ਕਰੋਨਾ ਲਾਗ ਫੈਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
———

NO COMMENTS