*ਪੰਜਾਬ ਸਰਕਾਰ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਸਮਾਂ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ*

0
75

(ਸਾਰਾ ਯਹਾਂ/ਬਿਊਰੋ ਨਿਊਜ਼ )  ਪੰਜਾਬ ਸਰਕਾਰ ਨੇ ਭਲਕੇ 27 ਅਪ੍ਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਦਿੱਤਾ ਹੈ। ਹੁਣ ਇਹ ਮੀਟਿੰਗ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਭਲਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਹੋਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦਾ ਸਮਾਂ ਬਦਲਣ ਦਾ ਫ਼ੈਸਲਾ ਲਿਆ ਗਿਆ ਹੈ।

ਸ. ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖ਼ਰੀ ਸਾਹ ਲਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ।

ਇੱਥੇ ਪ੍ਰਧਾਨ ਮੰਤਰੀ ਮੋਦੀ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਪਿੰਡ ਬਾਦਲ ਵਿਖੇ ਹੀ ਪੂਰੇ ਸਰਕਾਰੀ ਸਨਮਾਨਾਂ ਨਾਲ ਦੁਪਿਹਰ 1 ਵਜੇ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੌਤ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ ਵੀਰਵਾਰ ਨੂੰ ਇੱਕ ਦਿਨਾ ਛੁੱਟੀ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਦੋ ਰੋਜ਼ਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਇਮਾਰਤਾਂ ’ਤੇ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ।

NO COMMENTS