
ਚੰਡੀਗੜ੍ਹ 26,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)-ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਵਿੱਚ ਪੰਜਾਬ ਰਾਜ ਦੇ ਵੀ ਕਈ ਲੋਕ ਹਨ। ਰੂਸ-ਯੂਕਰੇਨ ਜੰਗ ਕਾਰਨ ਭਾਰਤੀਆਂ ਨੂੰ ਵਤਨ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਬਣਾਏ ਗਏ ਹਨ। ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।
