
ਚੰਡੀਗੜ੍ਹ, 9 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ ):
ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸੂਬੇ ਦੇ 4 ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ।
