
ਲੁਧਿਆਣਾ 27,ਅਕਤੂਬਰ (ਸਾਰਾ ਯਹਾਂ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐਸਐਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।
