
ਮਾਨਸਾ 14 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਗੱਲਾਂ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਨਵ-ਨਿਯੁਕਤ ਆਂਗਣਵਾੜ੍ਹੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ।
ਆਂਗਣਵਾੜ੍ਹੀ ਵਰਕਰਾਂ ਤੇ ਹੈਲਪਰਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਵਿਭਾਗ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲੈਕੇ ਜਾਣ।
ਇਸ ਮੌਕੇ ਹਾਜ਼ਰ ਨਵ ਨਿਯੁਕਤ ਆਂਗਣਵਾੜ੍ਹੀ ਵਰਕਰਾਂ ਤੇ ਹੈਲਪਰਾਂ ਨੇ ਨਿਯੁਕਤੀ ਪੱਤਰ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਵਿਧਾਇਕ ਡਾ. ਵਿਜੈ ਸਿੰਗਲਾ ਦਾ ਧੰਨਵਾਦ ਕੀਤਾ।
