*ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਦੇਵੇਗੀ ਨਵੇਂ ਸਾਲ ਦਾ ਤੋਹਫਾ, 30 ਦਸੰਬਰ ਦੀ ਮੀਟਿੰਗ ਮਗਰੋਂ ਹੋ ਸਕਦਾ ਐਲਾਨ*

0
436

\  (ਸਾਰਾ ਯਹਾਂ/ਬਿਊਰੋ ਨਿਊਜ਼ ): : ਪੰਜਾਬ ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਮਿਲ ਸਕਦਾ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਲਈ ਨਵੇਂ ਸਾਲ ਮੌਕੇ ਵੱਡਾ ਐਲਾਨ ਕਰ ਸਕਦੀ ਹੈ। ਇਸ ਲਈ ਮੁਲਾਜ਼ਮ ਜਥੇਬੰਦੀਆਂ ਨਾਲ 30 ਦਸੰਬਰ ਨੂੰ ਮੀਟਿੰਗ ਰੱਖੀ ਗਈ ਹੈ। ਪਹਿਲਾਂ ਇਹ ਮੀਟਿੰਗ 28 ਦਸੰਬਰ ਨੂੰ ਹੋਣੀ ਸੀ। 

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਮਗਰੋਂ ਪੰਜਾਬ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ।

ਦਰਅਸਲ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਕ ਕਰਨ ਵਿੱਚ ਜੁੱਟ ਗਈ ਹੈ। ਮੁਲਾਜ਼ਮ ਜਥੇਬੰਦੀਆਂ ਦੇ ਧਰਨਿਆਂ-ਮੁਜ਼ਾਹਰਿਆਂ ਕਾਰਨ ਭਗਵੰਤ ਮਾਨ ਸਰਕਾਰ ਉੱਪਰ ਲਗਾਤਾਰ ਸਵਾਲ ਉੱਠ ਰਹੇ ਹਨ। ਇਸ ਲਈ ਪੰਜਾਬ ਸਰਕਾਰ ਹੁਣ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਜੁੱਟ ਗਈ ਹੈ। 

ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰਜੋਤ ਸਿੰਘ ਬੈਂਸ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਵੀ ਦੇ ਸਕਦੇ ਹਨ।

NO COMMENTS