
ਚੰਡੀਗੜ, 23 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰਾ ਵਚਨਵੱਧ ਹੈ।
ਅੱਜ ਏਥੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਸੂਬੇ ਭਰ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਨੂੰ ਸਮੇਂਬੱਧ ਸੀਮਾਂ ਵਿੱਚ ਹੱਲ ਕਰਨ ਲਈ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਕਿਸੇ ਨੂੰ ਵੀ ਰੱਤੀ ਭਰ ਵੀ ਪ੍ਰੇਸ਼ਾਨ ਨਹੀਂ ਹੁਣ ਦਿੱਤਾ ਜਾਵੇਗਾ।
ਇਸ ਦੌਰਾਨ ਸ. ਸੰਧਵਾਂ ਨੂੰ ਦੂਰ-ਦੁਰਾਜ ਤੋਂ ਆਏ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨਾਂ ਵਿੱਚੋਂ ਕਈ ਉਨਾਂ ਨੇ ਮੌਕੇ ’ਤੇ ਹੀ ਹੱਲ ਕਰਵਾ ਦਿੱਤੀਆਂ।
————-
