
ਅੰਮ੍ਰਿਤਸਰ 11 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਮੈਡੀਸਨ ਵਿਭਾਗ ਦੇ ਮੁੱਖੀ ਡਾ ਸ਼ਿਵ ਚਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਦਰਅਸਲ, ਕੋਰੋਨਾਵਾਇਰਸ ਨਾਲ ਲੜ੍ਹਨ ਲਈ ਡਾ ਸ਼ਿਵ ਚਰਨ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ।ਪਰ ਨੋਡਲ ਅਧਿਕਾਰੀ ‘ਤੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਦਾ ਪ੍ਰਬੰਧ ਕਰਨ ਵਿੱਚ ਅਸਮਰਥ ਹੋਣ ਅਤੇ ਅਨੁਸ਼ਾਸਨਹੀਣਤਾ ਦੇ ਇਲਾਜ ਲੱਗੇ ਹਨ।
ਕੋਵਿਡ ਮਰੀਜ਼ਾਂ ਦੀ ਗਿਣਤੀ ਘਟਾਉਣ ਲਈ ਅਤੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾਣ ਕਾਰਨ ਡਾ ਸ਼ਿਵ ਚਰਨ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ।

