ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਜਾਰੀ

0
15

ਚੰਡੀਗੜ੍ਹ, 12 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫੋਨਾਂ ਲਈ 86 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਵਿਭਾਗਾਂ ਨੂੰ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਤਹਿਤ ਇਹ ਫੰਡ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਕੋਵਿਡ -19 ਮਹਾਂਮਾਰੀ ਦੌਰਾਨ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।ਬੁਲਾਰੇ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ, ਵਿਧਵਾਵਾਂ ਅਤੇ ਬੇਸਹਾਰਾ ਮਹਿਲਾਵਾਂ , ਆਸ਼ਰਿਤ ਬੱਚਿਆਂ ਅਤੇ ਦਿਵਿਆਗਾਂ ਸਮੇਤ ਤਕਰੀਬਨ 25.57 ਲੱਖ ਲਾਭਪਾਤਰੀਆਂ ਨੂੰ ਅਕਤੂਬਰ 2020 ਮਹੀਨੇ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਬੰਧੀ ਯੋਜਨਾਵਾਂ ਤਹਿਤ ਭੁਗਤਾਨਾਂ ਦੀ ਅਦਾਇਗੀ ਲਈ 197.46 ਕਰੋੜ ਜਾਰੀ ਕੀਤੇ ਗਏ ਹਨ ਜਿਸ ਦਾ ਭੁਗਤਾਨ ਨਵੰਬਰ, 2020 ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਮਿਡ ਡੇਅ ਮੀਲ ਲਈ 64.19 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 18.36 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਘੱਲੂਘਾਰਾ ਅਤੇ ਹੋਰ ਯਾਦਗਾਰਾਂ ਸਥਾਪਤ ਕਰਨ ਦੀ ਯੋਜਨਾ ਦੇ ਤਹਿਤ ਸਟਾਫ ਨੂੰ ਤਨਖਾਹਾਂ ਲਈ 15.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਕੇਂਦਰ ਵਲੋਂ ਸਪਾਂਸਰ ਅਤੇ ਨਾਬਾਰਡ ਸਕੀਮਾਂ ਅਧੀਨ ਬਕਾਇਆ ਬਿੱਲਾਂ ਦੀ ਅਦਾਇਗੀ ਲਈ 15.12 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬਕਾਇਆ ਬਿੱਲਾਂ ਦੀ ਅਦਾਇਗੀ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ, ਕਪੂਰਥਲਾ ਨੂੰ 4.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਸਕਿੱਲ ਸਟ੍ਰੈਂਥਨਿੰਗ ਫਾਰ ਇੰਡਸਟ੍ਰੀਅਲ ਵੈਲਯੂ ਇਨਹਾਂਸਮੈਂਟ (ਸਟਰਾਈਵ) ਤਹਿਤ 3.40 ਕਰੋੜ ਰੁਪਏ ਅਤੇ ਫਰੀਦਕੋਟ ਜ਼ਿਲੇ ਵਿਚ ਨਾਬਾਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਕਾਸ ਯੋਜਨਾਵਾਂ ਲਈ 1.26 ਕਰੋੜ ਰੁਪਏ ਜਾਰੀ ਕੀਤੇ ਗਏ ਹਨ।————-

LEAVE A REPLY

Please enter your comment!
Please enter your name here