
ਚੰਡੀਗੜ੍ਹ 29,ਨਵੰਬਰ (ਸਾਰਾ ਯਹਾਂ/ਬਲਜੀਤ ਸ਼ਰਮਾ/ਮੁੱਖ ਸੰਪਾਦਕ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਨਿਯੁਕਤ ਕਰ ਦਿੱਤਾ ਹੈ ।ਐਡਵੋਕੇਟ ਸ਼ੇਖਰ ਸ਼ੁਕਲਾ ਉੱਘੇ ਸਮਾਜ ਸੇਵੀ ਹਨ ਅਤੇ ਉਹ ਰੋਪੜ ਦੇ ਰਹਿਣ ਵਾਲੇ ਹਨ ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਜੋ ਕਿ ਚੇਅਰਮੈਨ ਅਹੁਦੇ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਸਨ।

