*ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਤਾਰੀਕ ‘ਚ ਵਾਧਾ*

0
56

 ਚੰਡੀਗੜ੍ਹ01,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਆਨਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਲਈ ਤਾਰੀਕ 31 ਮਈ ਤੋਂ 2 ਜੂਨ ਤੱਕ ਵਧਾ ਦਿੱਤੀ ਗਈ ਹੈ।  ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਬਦਲੀਆਂ ਲਈ ਤਾਰੀਕ ‘ਚ ਵਾਧਾ ਕੀਤਾ ਹੈ ,ਕਿਉਂਕਿ ਕੁੱਝ ਅਧਿਆਪਕਾਂ ਵੱਲੋਂ  ਵਿਭਾਗ ਨੂੰ ਦੱਸਿਆ ਗਿਆ ਸੀ ਕਿ EPunjab Portal ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਅਤੇ ਪ੍ਰੋਸੈਸ ਬਹੁਤ ਹੌਲੀ ਹੈ।\

 ਦਰਅਸਲ ‘ਚ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਸੀ ਪਰ ਹੁਣ ਅਰਜ਼ੀ  ਅਪਲਾਈ ਕਰਨ ਦੀ ਤਾਰੀਕ  2 ਜੂਨ ਤੱਕ ਵਧਾ ਦਿੱਤੀ ਗਈ ਹੈ।  

LEAVE A REPLY

Please enter your comment!
Please enter your name here