*ਪੰਜਾਬ ਸਰਕਾਰ ਵੱਲੋਂ ਛੋਟੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ*

0
785

ਚੰਡੀਗੜ੍ਹ05 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਸਰਕਾਰ ਨੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਵੱਲੋਂ ਮਿੰਨੀ ਲੌਕਡਾਊਨ ਖ਼ਿਲਾਫ਼ ਬਗਾਵਤ ਕਰਨ ਮਗਰੋਂ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਵਿੱਚ ਛੋਟ ਦੇ ਦਿੱਤੀ ਹੈ। ਗ੍ਰਹਿ ਵਿਭਾਗ ਪੰਜਾਬ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ ਦੇ ਪੰਜ ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਦਕਿ ਹਫ਼ਤਾਵਾਰੀ ਲੌਕਡਾਊਨ ਦੌਰਾਨ ਇਹ ਦੁਕਾਨਾਂ ਵੀ ਬੰਦ ਰਹਿਣਗੀਆਂ।

ਕੈਪਟਨ ਵੱਲੋਂ ਜ਼ਰੂਰੀ ਚੀਜ਼ਾਂ ਨੂੰ ਛੱਡ ਬਾਕੀ ਸਾਰੀਆਂ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਬਗਾਵਤ ਕਰ ਦਿੱਤੀ ਸੀ। ਕਈ ਥਾਵਾਂ ਤੇ ਪੁਲਿਸ ਤੇ ਦੁਕਾਨਦਾਰ ਆਪਸ ਵਿੱਚ ਵੀ ਉਲਝ ਗਏ ਸੀ। ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਕੁਝ ਖੁੱਲ੍ਹ ਦਿੰਦਿਆਂ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਨਵੇਂ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਵੀ ਸ਼ਾਮ ਦੇ ਪੰਜ ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਕਰਿਆਨੇ ਦੀਆਂ ਦੁਕਾਨਾਂ ਤੋਂ ਇਲਾਵਾ ਸਨਅਤੀ ਸਾਮਾਨ, ਹਾਰਡਵੇਅਰ ਦਾ ਸਾਮਾਨ, ਟੂਲ, ਮੋਟਰਾਂ, ਪਾਈਪਾਂ ਆਦਿ ਵਾਲੀਆਂ ਦੁਕਾਨਾਂ ਨੂੰ ਵੀ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਖਾਦ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਬਾਗਬਾਨੀ ਸੰਦਾਂ ਵਾਲੀਆਂ ਦੁਕਾਨਾਂ ਨੂੰ ਵੀ ਬੰਦਿਸ਼ਾਂ ਤੋਂ ਛੋਟਾਂ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਇਹ ਕਾਰੋਬਾਰੀ ਦੁਕਾਨਾਂ ਹਫਤਾਵਾਰੀ ਲੌਕਡਾਊਨ ਦੌਰਾਨ ਬੰਦ ਰਹਿਣਗੀਆਂ।

ਨਵੇਂ ਨੋਟੀਫਿਕੇਸ਼ਨ ’ਚ ਪੈਦਲ ਯਾਤਰੀਆਂ ਤੇ ਸਾਈਕਲ ਸਵਾਰਾਂ ਨੂੰ ਵੀ ਖੁੱਲ੍ਹੀ ਆਵਾਜਾਈ ਦੀ ਆਗਿਆ ਦੇ ਦਿੱਤੀ ਗਈ ਹੈ ਜਦਕਿ ਦੋ ਪਹੀਆਂ ਤੇ ਚਾਰ ਪਹੀਆ ਵਾਹਨਾਂ ’ਤੇ ਪਹਿਲਾਂ ਹੀ ਕੁਝ ਬੰਦਸ਼ਾਂ ਲਾਈਆਂ ਹੋਈਆਂ ਹਨ।

NO COMMENTS