ਪੰਜਾਬ ਸਰਕਾਰ ਵੱਲੋਂ ਡਾ. ਯੋਗ ਰਾਜ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਿਯੁਕਤ

0
61

ਚੰਡੀਗੜ੍ਹ, 29 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ)  ਪੰਜਾਬ ਸਰਕਾਰ ਨੇ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਡਾ. ਯੋਗਰਾਜ ਸ਼ਰਮਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਅੱਜ ਸ਼ਾਮ ਜਾਰੀ ਕੀਤਾ ਗਿਆ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ।

ਡਾ. ਯੋਗ ਰਾਮ ਸ਼ਰਮਾ ਪੰਜਾਬੀ ਭਾਸ਼ਾ ਦੇ ਉੱਘੇ ਵਿਦਿਵਾਨ ਹਨ। ਉਨ੍ਹਾਂ ਦੀਆਂ ਅੱਧੀ ਦਰਜਨ ਤੋਂ ਵੱਧ ਕਿਤਾਬਾਂ ਅਤੇ ਖੋਜ ਪੱਤਰ ਪ੍ਰਕਾਸ਼ਿਤ ਹੋਏ ਹਨ। ਭਾਈ ਵੀਰ ਸਿੰਘ ਅਤੇ ਰਵਿੰਦਰ ਰਵੀ ਬਾਰੇ ਉਨ੍ਹਾਂ ਦੇ ਕੰਮ ਦੀ ਵਿਸ਼ੇਸ਼ ਚਰਚਾ ਰਹੀ ਹੈ। ਉਨ੍ਹਾਂ ਨੇ ਡਰਾਮਾ, ਫਿਕਸ਼ਨ ਅਤੇ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਹੈ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲ ਵਿਖੇ ਪੰਜਾਬੀ ਵਿਕਾਸ ਵਿਭਾਗ ਵਿੱਚ ਪ੍ਰੋਫਫੈਸਰ ਰਹੇ ਹਨ। ਉਨ੍ਹਾਂ ਨੇ ਡਾਕਟਰੇਟ ਡਿਗਰੀ ਹਾਸਲ ਕਰਨ ਤੋਂ ਇਲਾਵਾ ਐਮ.ਏ. (ਆਨਰਜ਼) ਪੰਜਾਬੀ, ਐਮ.ਏ. ਹਿੰਦ ਅਤੇ ਐਮ.ਏ. ਪੱਤਰਕਾਰੀ ਅਤੇ ਜਨਸੰਚਾਰ ਵੀ ਕੀਤੀ ਹੈ। ਉਨ੍ਹਾਂ ਦਾ ਸਿੱਖਿਆ ਅਤੇ ਖੋਜ ਦਾ 25 ਸਾਲ ਤੋਂ ਵੱਧ ਤਜਰਬਾ ਹੈ। ਉਨ੍ਹਾਂ ਨੇ ਅਨੇਕਾਂ ਪ੍ਰੋਜੈਕਟਾਂ ’ਤੇ ਵੀ ਕੰਮ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਸੈਨੇਟ ਮੈਂਬਰ ਵੀ ਰਹੇ ਹਨ।   

————-

LEAVE A REPLY

Please enter your comment!
Please enter your name here