ਚੰਡੀਗੜ੍ਹ 1,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ) : ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਮੁੜ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਲਈ ਮੁਲਾਜ਼ਮਾਂ ਨੂੰ ਅਜੇ ਹੋਰ ਉਡੀਕ ਕਰਨੀ ਪਏਗੀ। ਸਰਕਾਰ ਵੱਲੋਂ ਪਹਿਲਾਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਹੈ।
ਦੱਸ ਦਈਏ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਵਾਅਦਾ ਕੀਤੀ ਸੀ। ਸਰਕਾਰ ਚਾਰ ਸਾਲ ਬੀਤ ਜਾਣ ‘ਤੇ ਵੀ ਇਸ ਨੂੰ ਲਾਗੂ ਨਹੀਂ ਕਰ ਸਕੀ। ਸਾਲ 2019 ਦੀ ਦੀਵਾਲੀ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਚੰਡੀਗੜ੍ਹ ਵੱਲੋਂ ਕੀਤੇ ਸੰਘਰਸ਼ ਦੌਰਾਨ ਦਸੰਬਰ 2019 ਤੱਕ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਸੀ। ਇਸ ਨੂੰ ਬਾਅਦ ਵਿੱਚ ਫਰਵਰੀ 2020 ਦੇ ਬਜਟ ਸੈਸ਼ਨ ਤੱਕ ਟਾਲ ਦਿੱਤਾ ਗਿਆ।
ਪੰਜਾਬ ਦੇ 10 ਲੱਖ ਦੇ ਕਰੀਬ ਮੁਲਾਜ਼ਮ ਸੋਧੇ ਹੋਏ ਤਨਖਾਹ ਕਮਿਸ਼ਨ ਤੋਂ ਵਾਂਝੇ ਹਨ, ਉਥੇ ਹੀ ਪੈਨਸ਼ਰਾਂ ਨੂੰ ਵੀ ਸੋਧੀ ਹੋਈ ਪੈਨਸ਼ਨ ਜਾਂ ਮਹਿੰਗਾਈ ਭੱਤਾ ਨਹੀਂ ਮਿਲ ਰਿਹਾ।