
ਮਾਨਸਾ, 26 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਨਾਲ ਸਬੰਧਤ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਪਿਛਲੇ 2 ਸਾਲਾਂ ਤੋਂ ਕੰਮ ਕਰ ਰਹੇ ਯੂਥ ਕਲੱਬ ਆਪਣੀ ਫਾਇਲ 15 ਨਵੰਬਰ 2024 ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਲੱਬ ਯੁਵਕ ਸੇਵਾਵਾਂ ਵਿਭਾਗ ਤੋਂ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ ਅਤੇ ਕਲੱਬ ਦਾ ਬੈਂਕ ਖਾਤਾ ਹੋਣਾ ਲਾਜ਼ਮੀ ਹੈ। ਕਲੱਬ ਸਿਰਫ ਮਾਨਸਾ ਜਿਲ੍ਹੇ ਨਾਲ ਸਬੰਧਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿੱਤੀ ਸਹਾਇਤਾ ਪ੍ਰਾਪਤ ਕਰ ਚੁੱਕੇ ਕਲੱਬ ਵਿਚਾਰੇ ਨਹੀਂ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਵੀਰ ਸਿੰਘ ਮਾਨ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
