*ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ-ਵਿਧਾਇਕ ਡਾ.ਵਿਜੈ ਸਿੰਗਲਾ*

0
61

ਮਾਨਸਾ, 10 ਫਰਵਰੀ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸੇ ਤਹਿਤ ਅੱਜ ਪਿੰਡ ਮਾਨਸਾ ਬੀਬੜੀਆਂ ਤੋਂ ਔਤਾਂਵਾਲੀ ਤੱਕ ਤਕਰੀਬਨ 2.5 ਕਿਲੋਮੀਟਰ ਤੱਕ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ੁਰੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਸੀ ਕਿ ਪਿੰਡ ਮਾਨ ਬੀਬੜੀਆਂ ਤੋਂ ਔਤਾਂਵਾਲੀ ਤੱਕ ਕਰੀਬ 2.5 ਕਿਲੋਮੀਟਰ ਤੱਕ ਕੱਚੇ ਰਸਤੇ ਨੂੰ ਪੱਕਾ ਕੀਤਾ ਜਾਵੇ, ਕਿਉਂਕਿ ਪਿੰਡ ਦੀ ਅਨਾਜ ਮੰਡੀ ਇਸ ਰਸਤੇ ’ਤੇ ਸਥਿਤ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਰਸਤੇ ਕੰਮ ਸ਼ੁਰੂ ਕਰਵਾਇਆ ਗਿਆ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਖ਼ਰਾਬ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਤਾਂ ਜੋ ਰਾਹਗੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਫੈਸਲੇ ਲੋਕ ਹਿੱਤ ਵਿੱਚ ਲਏ ਜਾਂਦੇ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਵਿਜੈ ਸਿੰਗਲਾ ਦਾ ਉਨ੍ਹਾਂ ਦੀ ਇਸ ਸੜਕ ਵਾਲੀ ਮੰਗ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ।

NO COMMENTS