ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿੱਚ ਵਾਧਾ

0
24

ਭੀਖੀ, 9 ਫਰਵਰੀ  (ਸਾਰਾ ਯਹਾਂ /ਜੋਨੀ ਜਿੰਦਲ) : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿਚ ਅੱਜ ਵੱਡਾ ਵਾਧਾ ਕੀਤਾ ਗਿਆ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਇਹ ਸੇਵਾਵਾਂ ਹਾਸਲ ਹੋ ਸਕਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅੱਜ ਸੇਵਾ ਕੇਂਦਰ ਭੀਖੀ ਵਿੱਚ ਆਯੋਜਿਤ ਵੀਡੀਓ ਕਾਨਫਰੰਸਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹÄ ਸੇਵਾ ਕੇਂਦਰਾਂ ਰਾਹÄ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ 56 ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਰਾਹÄ  ਮਿਲਣ ਵਾਲੀਆਂ 35 ਸੇਵਾਵਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਹਨ ਅਤੇ 20 ਸੇਵਾਵਾਂ ਪੁਲਿਸ ਵਿਭਾਗ (ਸਾਂਝ ਕੇਂਦਰਾਂ) ਨਾਲ ਸਬੰਧਤ ਹਨ।

ਇਸ ਤੋਂ ਇਲਾਵਾ ਇੱਕ ਸੇਵਾ ਮਾਲ ਵਿਭਾਗ ਦੀ ਹੈ। ਇਸ ਤੋਂ ਪਹਿਲਾਂ ਸੇਵਾ ਕੇਂਦਰਾਂ ਰਾਹÄ ਲੋਕਾਂ ਨੂੰ 271 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ।ਹੁਣ ਇਨ੍ਹਾਂ ਸੇਵਾਵਾਂ ਦੀ ਗਿਣਤੀ 327 ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕਾਂ ਨੂੰ ਹਰ ਛੋਟੀ ਵੱਡੀ ਸਮੱਸਿਆ ਲਈ ਸ਼ਹਿਰ ਜਾਂ ਸਬ-ਡਵੀਜਨ ਵੱਲ ਜਾਣਾ ਪੈਂਦਾ ਸੀ ਅਤੇ ਕਈ ਵਾਰੀ ਜ਼ਿਲ੍ਹਾ ਹੈਡਕੁਆਟਰ ਜਾ ਕੇ ਸਰਕਾਰੀ ਸੇਵਾਵਾਂ ਲਈ ਪ੍ਰਸਾਸ਼ਨਿਕ ਵਿਭਾਗਾਂ ਦੇ ਚੱਕਰ ਲਾਉਣੇ ਪੈਂਦੇ ਸਨ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਧਨ ਅਜਾਈਂ ਨਸ਼ਟ ਹੁੰਦਾ ਸੀ, ਹੁਣ ਇਹ ਸਾਰੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਲਣ ਲੱਗ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਪ੍ਰਧਾਨ ਨਗਰ ਪੰਚਾਇਤ ਭੀਖੀ ਸ਼੍ਰੀ ਵਿਨੋਦ ਸਿੰਗਲਾ ਨੇ ਵੱਖ ਵੱਖ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੰਡੇ।

ਇਸ ਦੌਰਾਨ ਨਾਇਬ ਤਹਿਸੀਲਦਾਰ ਸ਼੍ਰੀ ਭੀਮ ਸੈਨ, ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਸ਼੍ਰੀ ਅਨਮੋਲ ਗਰਗ, ਜ਼ਿਲ੍ਹਾ ਮੈਨੇਜ਼ਰ (ਬੀ.ਐਲ.ਐਸ. ਕੰਪਨੀ) ਸੇਵਾ ਕੇਂਦਰ ਸ਼੍ਰੀ ਇੰਦਰਜੀਤ, ਸ਼੍ਰੀ ਰਾਜਪ੍ਰੀਤ ਸਿੰਘ, ਸ਼੍ਰੀ ਪ੍ਰਸ਼ੋਤਮ ਦਾਸ, ਸ਼੍ਰੀ ਜਸਵੰਤ ਰਾਏ ਸ਼ਰਮਾ, ਸ਼੍ਰੀ ਪ੍ਰਿਤਪਾਲ ਸ਼ਰਮਾ ਮੌਜੂਦ ਸਨ 

NO COMMENTS