(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਮੰਤਰੀ ਮੰਡਲ ਵਿੱਚ ਫੇਰਬਦਲ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਹਨ। ਸਰਕਾਰ ਵੱਲੋਂ ਇਨ੍ਹਾਂ 15 ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।
ਇਸ ਦੌਰਾਨ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗੁਰਮੇਲ ਸਿੰਘ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ਵਿੱਚ ਆਏ ਸਨ। ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਪਿਛਲੇ ਸਾਲ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਸੀ ਪਰ ਸਿਮਰਜੀਤ ਸਿੰਘ ਮਾਨ ਨੇ ਹਰਾ ਦਿੱਤਾ ਸੀ। ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮੰਤਰੀ ਮੰਡਲ ਦੇ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਦੇ ਕਰੀਬ ਅੱਧੀ ਦਰਜਨ ਮੰਤਰੀਆਂ ਦੇ ਵਿਭਾਗਾਂ ਦੇ ਵਿੱਚ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਲੈ ਲਿਆ ਗਿਆ ਹੈ ,ਜਿਸ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸ ਵਿਭਾਗ ਨੂੰ ਸੰਭਾਲਣਗੇ। ਹਰਜੋਤ ਬੈਂਸ ਨੂੰ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਬਣਾਇਆ ਗਿਆ ਹੈ। ਡਾਕਟਰ ਬਲਬੀਰ ਸਿੰਘ ਨੂੰ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਚੋਣਾਂ ਨਾਲ ਸਬੰਧਤ ਵਿਭਾਗ ਵੀ ਹੋਵੇਗਾ। ਚੇਤਨ ਸਿੰਘ ਜੋੜਾਮਾਜਰਾ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਸੋਂਪਿਆ ਗਿਆ ਹੈ।ਗੁਰਮੀਤ ਸਿੰਘ ਮੀਤ ਹੇਅਰ ਨੂੰ ਖੇਡਾਂ, ਵਿਗਿਆਨ ਅਤੇ ਤਕਨਾਲੋਜੀ, ਪ੍ਰਸ਼ਾਸਨਿਕ ਸੁਧਾਰ ਅਤੇ ਜਲ ਸਰੋਤ ਮਹਿਕਮਾ ਸੌਂਪਿਆ ਗਿਆ ਹੈ। ਅਨਮੋਲ ਗਗਨ ਮਾਨ ਨੂੰ ਹੁਣ ਉਨ੍ਹਾਂ ਦੇ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਪ੍ਰਾਹੁਣਚਾਰੀ ਵਿਭਾਗ ਵੀ ਸੌਂਪ ਦਿੱਤਾ ਗਿਆ ਹੈ।