*ਪੰਜਾਬ ਸਰਕਾਰ ਵੱਲੋਂ 16 ਫਰਵਰੀ ਨੂੰ ਸਪੈਂਗਲ ਸਟੋਨ ਧੂਰੀ ਵਿਖੇ ਕਰਵਾਈ ਜਾ ਰਹੀ ਹੈ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ-ਡਿਪਟੀ ਕਮਿਸ਼ਨਰ*

0
13

ਮਾਨਸਾ, 12 ਫਰਵਰੀ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 16 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ 16 ਫਰਵਰੀ ਨੂੰ ਕਰਵਾਏ ਜਾ ਰਹੇ ਐਨ.ਆਰ.ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ.ਆਰ.ਆਈ ਮਾਮਲੇ ਵਿਭਾਗ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ।
ਡਿਪਟੀ ਕਮਿਸ਼ਨਰ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟ੍ਰੇਸ਼ਨ ਕਾਊਂਟਰ ਲਗਾਏ ਜਾਣਗੇ।

NO COMMENTS