*ਪੰਜਾਬ ਸਰਕਾਰ ਵੱਲੋਂ 4702 ਕਰਜ਼ਦਾਰਾਂ ਨੂੰ 20.98 ਕਰੋੜ ਰੁਪਏ ਦੀ ਕਰਜ਼ਾ ਰਾਹਤ*

0
39

ਚੰਡੀਗੜ੍ਹ 07,ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 4702 ਕਰਜ਼ਦਾਰਾਂ ਦਾ 20.98 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੀਤਾ ਹੈ।
ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੇ ਪੱਛੜੀਆਂ ਸ਼੍ਰੇਣੀਆਂ  ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ 31 ਮਾਰਚ, 2021 ਤੱਕ ਵੰਡੇ ਕਰਜਿ਼ਆਂ ਵਿੱਚੋਂ 50-50 ਹਜ਼ਾਰ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ, ਤਾਂ ਜੋ ਨਿਗਮ ਦੇ ਆਰਥਿਕ ਤੌਰ ਤੇ ਕੰਮਜੋਰ ਵਰਗ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਕਰਜਦਾਰਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਸਕੇ।
ਸ. ਧਰਮਸੋਤ ਨੇ ਦੱਸਿਆ ਕਿ ਅੰਮਿ਼ਤਸਰ ਦੇ 222, ਬਰਨਾਲਾ ਦੇ 102, ਬਠਿੰਡਾ ਦੇ 260, ਫਰੀਦਕੋਟ 317, ਫ਼ਤਿਹਗੜ੍ਹ ਸਾਹਿਬ ਦੇ 206, ਫਾਜਿ਼ਲਕਾ ਦੇ 156, ਫਿਰੋਜ਼ਪੁਰ ਦੇ 249, ਗੁਰਦਾਸਪੁਰ ਅਤੇ ਪਠਾਨਕੋਟ ਦੇ 267, ਹੁਸਿ਼ਆਰਪੁਰ ਦੇ 90, ਜਲੰਧਰ ਦੇ 125, ਕਪੂਰਥਲਾ ਦੇ 206, ਲੁਧਿਆਣਾ ਦੇ 347, ਮੋਗਾ ਦੇ 101, ਸ੍ਰੀ ਮੁਕਤਸਰ ਸਾਹਿਬ ਦੇ 226, ਮਾਨਸਾ ਦੇ 325, ਐਸ. ਬੀ. ਐਸ. ਨਗਰ ਦੇ 122, ਪਟਿਆਲਾ ਦੇ 538, ਰੂਪਨਗਰ ਦੇ 212, ਐਸ.ਏ.ਐਸ. ਨਗਰ ਦੇ 147, ਸੰਗਰੂਰ ਦੇ 186 ਅਤੇ ਤਰਨਤਾਰਨ ਦੇ 298 ਆਦਿ ਜਿ਼ਲ੍ਹਿਆਂ ਦੇ ਨੌਜਵਾਨਾਂ ਨੂੰ ਕਰਜ਼ਾ ਰਾਹਤ ਦਿੱਤੀ ਗਈ
ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 1976 ਵਿੱਚ ਬੈਕਫਿੰਕੋ ਦੀ ਸਥਾਪਨਾ, ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁਕਣ ਦੇ ਮਨੋਰਥ ਨਾਲ ਕੀਤੀ ਸੀ।ਇਸੇ ਮੰਤਵ ਲਈ ਬੈਕਫਿੰਕੋ ਵੱਲੋਂ ਸਿੱਖ, ਮੁਸਲਮਾਨ, ਕ੍ਰਿਸਚੀਅਨ, ਪਾਰਸੀ, ਬੋਧੀ ਅਤੇ ਜੈਨੀ ਭਾਈਚਾਰੇ ਨਾਲ ਸਬੰਧਤ ਨੌਜਵਾਨਾਂ ਦੇ ਸਵੈ-ਰੁਜਗਾਰ ਲਈ ਲਈ ਘੱਟ ਵਿਆਜ ਦਰਾਂ `ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। 
ਜਿ਼ਕਰਯੋਗ ਹੈ ਕਿ ਬੈਕਫਿੰਕੋ ਪੱਛੜੀਆਂ ਸ਼੍ਰੇਣੀਆਂ  ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਨੂੰ ਆਤਮ ਨਿਰਭਰ ਕਰਨ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜੇ ਮੁੱਹਈਆ ਕਰਵਾ ਰਹੀ ਹੈ।ਕਈ ਨੌਜਵਾਨਾਂ ਦਾ ਭਰਪੂਰ ਯਤਨਾਂ ਦੇ ਬਾਵਜੂਦ ਕੁੱਝ ਕਾਰਨਾਂ ਕਰਕੇ ਵਪਾਰ ਫੇਲ ਹੋ ਜਾਣਾ, ਲਾਭਪਾਤਰੀ ਦੀ ਮੌਤ ਹੋ ਜਾਣ ਕਰਕੇ ਘਰ ਵਿੱਚ ਕੋਈ ਹੋਰ ਕਮਾਉਣ ਵਾਲਾ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬਿਮਾਰੀ ਹੋਣ ਕਾਰਨ ਜਾਂ ਕੋਈ ਹੋਰ ਕਮਾਈ ਦਾ ਸਾਧਨ ਨਾ ਹੋਣਾ ਜਾਂ ਕਿਸੇ ਕੁਦਰਤੀ ਆਫਤ ਦਾ ਸ਼ਿਕਾਰ ਹੋ ਜਾਣਾ ਆਦਿ ਕਾਰਨ ਇਨ੍ਹਾਂ ਕਰਜਿ਼ਆਂ ਦੀ ਵਸੂਲੀ ਸੰਭਵ ਨਹੀਂ ਹੈ।ਇਸੇ ਤਰ੍ਹਾਂ ਕਰੋਨਾ ਮਹਾਂਮਾਰੀ ਕਰਕੇ ਵੀ ਕਰਜ਼ਦਾਰਾਂ ਦੇ ਕਾਰੋਬਾਰ `ਤੇ ਬਹੁਤ ਬੁਰਾ ਅਸਰ ਪੈਣ ਕਰਕੇ ਉਨ੍ਹਾਂ ਦੀ ਆਮਦਨ ਘੱਟ ਹੋਈ ਹੈ।

LEAVE A REPLY

Please enter your comment!
Please enter your name here