ਪੰਜਾਬ ਸਰਕਾਰ ਵੱਲ੍ਹੋਂ ਕਾਰਗਿਲ ਦੇ ਸ਼ਹੀਦ ਨਾਇਕ ਨਿਰਮਲ ਸਿੰਘ ਕੁਸਲਾ ਦੀ ਯਾਦ ਚ ਰੱਖਿਆ ਸਕੂਲ ਦਾ ਨਾਮ

0
35

ਮਾਨਸਾ 5 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ)  : ਪੰਜਾਬ ਸਰਕਾਰ ਵੱਲ੍ਹੋਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੁਸਲਾ ਦਾ ਨਾਮ ਕਾਰਗਿਲ ਜੰਗ ਦੇ ਸ਼ਹੀਦ ਨਾਇਕ ਨਿਰਮਲ ਸਿੰਘ ਕੁਸਲਾ ਦੇ ਨਾਮ ਰੱਖਣ ਦੀ ਮਨਜੂਰੀ ਤੋਂ ਬਾਅਦ ਇਸ ਦਾ ਰਸਮੀ ਉਦਘਾਟਨ ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਤੋਂ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਹੈ। ਉਨ੍ਹਾਂ ਪਰਿਵਾਰ ਦੀ ਆਰਥਿਕ ਮਦਦ ਲਈ 51000 ਰੁਪਏ ਦੀ ਨਕਦ ਰਾਸ਼ੀ ਵੀ ਦਿੱਤੀ ਗਈ। ਉਨ੍ਹਾਂ ਪਿੰਡ ਵਿੱਚ ਕਮਿਉਨਿਟੀ ਹਾਲ,ਸਕੂਲ ਚ ਲਾਈਬਰੇਰੀ,ਖੇਡ ਗਰਾਊਂਡ,ਪਾਰਕ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦਾ ਦਾਅਵਾ ਕੀਤਾ।
ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਇਛਾ ਸੀ ਕਿ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਹੋਵੇ, ਜਿਸ ਕਰਕੇ ਉਨ੍ਹਾਂ ਇਹ ਮੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਕੋਲ ਉਠਾਈ, ਜਿਨ੍ਹਾਂ ਨੇ ਥੋੜੇ ਸਮੇਂ ਵਿੱਚ ਹੀ ਇਸ ਨੂੰ ਪੂਰਾ ਕਰਕੇ ਦੋ ਦਹਾਕਿਆਂ ਤੋਂ ਵੱਧ ਦੇ ਸਮੇਂ ਦੀ ਜੋ ਇਲਾਕੇ ਦੀ ਵੀ ਮੰਗ ਸੀ,ਉਸ ਨੂੰ ਪੂਰਾ ਕਰਕੇ ਸ਼ਹੀਦ ਨੂੰ ਪੰਜਾਬ ਸਰਕਾਰ ਨੇ ਸੱਚੀ ਸ਼ਰਧਾਂਜਲੀ ਦਿੱਤੀ ਹੈ ਉਨ੍ਹਾਂ ਇਸ ਉਪਰਾਲੇ ਲਈ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਕਾਰਨ ਇਥੇਂ ਪੜ੍ਹਦੇ ਵਿਦਿਆਰਥੀਆਂ ਵਿੱਚ ਵੀ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ,ਡਿਪਟੀ ਡੀਈਓ ਜਗਰੂਪ ਭਾਰਤੀ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪੰਜਾਬ ਸਰਕਾਰ ਵੱਲ੍ਹੋਂ ਸਕੂਲ ਦਾ ਨਾਮ ਪਿੰਡ ਦੇ ਸ਼ਹੀਦ ਦੇ ਨਾਮ ਤੇ ਰੱਖਿਆ ਗਿਆ ਹੈ। ਉਨ੍ਹਾਂ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ ਅਤੇ ਸਕੂਲ ਦੀ ਬੇਹਤਰੀ ਲਈ ਹੋਰ ਵੀ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਸ਼ਹੀਦ ਨਿਰਮਲ ਸਿੰਘ ਦੀ ਮਾਤਾ ਸੁਰਜੀਤ ਕੌਰ ਅਤੇ ਪਰਿਵਾਰਕ ਮੈਂਂਬਰਾਂ ਨੇ ਤਸੱਲੀ ਜ਼ਾਹਿਰ ਕੀਤੀ ਕਿ ਦੋ ਦਹਾਕਿਆਂ ਤੋਂ ਪਰਿਵਾਰ ਦੀ ਇਸ ਇਛਾ ਨੂੰ ਪੰਜਾਬ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਪੂਰਾ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਮਾਣ ਦਿੱਤਾ ਹੈ।
ਇਸ ਮੌਕੋ ਸੀਨੀਅਰ ਆਗੂ ਸੱਤਪਾਲ ਵਰਮਾ ਬੀ ਡੀ ਪੀ ਓ ਮੇਜਰ ਸਿੰਘ, ਸਰਪੰਚ ਮਨਜੀਤ ਸਿੰਘ , ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ,ਪ੍ਰਿੰਸੀਪਲ ਲਖਵਿੰਦਰ ਸਿੰਘ,ਲੈਕਚਰਾਰ ਗੁਰਪਾਲ ਸਿੰਘ ਚਾਹਲ ,ਗੁਰਪਿਆਰ ਸਿੰਘ ਅੱਕਾਂਵਾਲੀ,ਬਲਵੰਤ ਸਿੰਘ,ਕਸ਼ਮੀਰ ਸਿੰਘ ਨੰਬਰਦਾਰ, ਸਰਪੰਚ ਗੁਰਸੇਵਕ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here