*ਪੰਜਾਬ ਸੀਤ ਲਹਿਰ ਦੀ ਲਪੇਟ ‘ਚ, ਅਗਲੇ ਤਿੰਨ ਦਿਨਾਂ ਤੱਕ ਛਾਏਗੀ ਸੰਘਣੀ ਧੁੰਦ*

0
95

 (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ‘ਚ ਮੌਸਮ ਦਾ ਮਜ਼ਾਜ ਵਿਗੜਦਾ ਜਾ ਰਿਹਾ ਹੈ ਅਤੇ ਠੰਡ ਦਾ ਪ੍ਰਕੋਪ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ।

ਬਠਿੰਡਾ 3.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਜਦੋਂ ਕਿ ਅੰਮ੍ਰਿਤਸਰ ਵਿੱਚ 5.0 ਡਿਗਰੀ, ਲੁਧਿਆਣਾ ਵਿੱਚ 5.2, ਪਟਿਆਲਾ ਵਿੱਚ 5.8, ਫਰੀਦਕੋਟ ਵਿੱਚ 4.5, ਗੁਰਦਾਸਪੁਰ ਵਿੱਚ 4.8, ਫਤਿਹਗੜ੍ਹ ਸਾਹਿਬ ਵਿੱਚ 3.7, ਫਿਰੋਜ਼ਪੁਰ ਵਿੱਚ 5.6 ਅਤੇ ਜਲੰਧਰ ਵਿੱਚ 5.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇੱਥੇ ਖਾਸ ਗੱਲ ਇਹ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਜ਼ਿਲ੍ਹੇ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ। ਇਸ ਦੌਰਾਨ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਇਹ ਗਿਰਾਵਟ 2 ਤੋਂ 4 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਸ਼ਨੀਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

LEAVE A REPLY

Please enter your comment!
Please enter your name here