ਪੰਜਾਬ-ਹਰਿਆਣਾ ‘ਚ ਪਰਾਲੀ ਸਾੜਨ ‘ਤੇ ਰੋਕਣ ਲਾਉਣ ਲਈ ਸੁਪਰੀਮ ਕੋਰਟ ਦਾ ਐਕਸ਼ਨ

0
85

ਚੰਡੀਗੜ੍ਹ 16 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ‘ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਦੌਰਾਨ ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਉਹ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੇਂਦਰ ਦੀ ਕੋਈ ਗੱਲ ਮੰਨਣ ਲਈ ਵੀ ਤਿਆਰ ਨਹੀਂ।

ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਵਜੋਂ ਕੰਮ ਕਰਨ ਲਈ ਨਿਯੁਕਤ ਕੀਤਾ ਹੈ।

LEAVE A REPLY

Please enter your comment!
Please enter your name here