*ਪੰਜਾਬ, ਹਰਿਆਣਾ ਤੇ ਦਿੱਲੀ ‘ਚ ਕਦੋਂ ਪਹੁੰਚੇਗੀ ਮੌਨਸੂਨ? ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ ਦਾ ਅਲਰਟ*

0
20

ਨਵੀਂ ਦਿੱਲੀ 28,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਮੌਨਸੂਨ ਦੀ ਵਰਖਾ ਇਸ ਵੇਲੇ ਮਹਾਰਾਸ਼ਟਰ, ਬਿਹਾਰ, ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਪੈ ਰਹੀ ਹੈ। ਇੱਕ ਪਾਸੇ, ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ, ਪਰ ਫਿਰ ਵੀ ਦਿੱਲੀ ਵਿੱਚ ਹਾਲੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਅਗਲੇ ਛੇ ਦਿਨਾਂ ਤੱਕ ਮੀਂਹ ਪੈਣ ਦਾ ਕੋਈ ਸੰਭਾਵਨਾ ਨਹੀਂ।

 

ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਲਈ ਬਿਹਾਰ ਤੇ ਝਾਰਖੰਡ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਨਸੂਨ ਉੱਤਰ ਪ੍ਰਦੇਸ਼ ਵਿੱਚ ਵੀ ਕਿਰਿਆਸ਼ੀਲ ਦਿਖਾਈ ਦੇ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੂਰਵਾਂਚਲ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਅਜਿਹੇ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਵੀ ਜਾਰੀ ਕੀਤਾ ਗਿਆ ਹੈ।

 

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਬੱਦਲਾਂ ਦੀ ਗਰਜ ਨਾਲ ਛਿੱਟਾਂ ਪੈ ਸਕਦੀਆਂ ਹਨ। ਇਸ ਤੋਂ ਇਲਾਵਾ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਤਾਜ਼ਾ ਮੌਸਮ ਦੀ ਜਾਣਕਾਰੀ ਨੂੰ ਅਪਡੇਟ ਕੀਤਾ। ਇਸ ਤਹਿਤ 1 ਜੁਲਾਈ ਤੱਕ ਬਹੁਤ ਸਾਰੇ ਰਾਜਾਂ ਵਿੱਚ ਭਾਰੀ ਬਾਰਸ਼ ਅਤੇ ਗਰਜ ਦੇ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਉੱਤਰ-ਪੂਰਬੀ ਰਾਜਾਂ ਵਿੱਚ ਵੀ ਮੀਂਹ ਦੇ ਆਸਾਰ
ਅਗਲੇ ਪੰਜ ਦਿਨਾਂ ਵਿੱਚ ਪੱਛਮੀ ਬੰਗਾਲ ਅਤੇ ਸਿੱਕਮ ਤੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੇਘਾਲਿਆ ਵਿੱਚ ਵੀ ਭਾਰੀ ਵਰਖਾ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 28 ਜੂਨ ਨੂੰ, ਨਾਗਾਲੈਂਡ, ਮਨੀਪੁਰ, ਮਿਜੋਰਮ ਤੇ ਤ੍ਰਿਪੁਰਾ ਵਿੱਚ 30 ਜੂਨ ਅਤੇ 1 ਜੁਲਾਈ ਨੂੰ ਬਾਰਸ਼ ਹੋਵੇਗੀ।

ਦਿੱਲੀ ਸਮੇਤ ਕਈ ਰਾਜਾਂ ਵਿੱਚ ਗਰਮੀ ਜਾਰੀ ਰਹੇਗੀ
ਇਸ ਤੋਂ ਇਲਾਵਾ, ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਮੌਸਮ ਖੁਸ਼ਕ ਤੇ ਹਲਕਾ ਰਹੇਗਾ। ਤੇਜ਼ ਹਵਾਵਾਂ ਕਾਰਨ ਮੌਨਸੂਨ ਦਿੱਲੀ ਵਿੱਚ ਦੇਰੀ ਨਾਲ ਰਹੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਦਿੱਲੀ ਵਿੱਚ ਤੇਜ਼ ਧੁੱਪ ਦੀ ਸੰਭਾਵਨਾ ਹੈ। ਹਾਲਾਂਕਿ, ਸ਼ਾਮ ਨੂੰ ਹਲਕੇ ਬੱਦਲ ਵੇਖੇ ਜਾ ਸਕਦੇ ਹਨ। ਅਗਲੇ ਚਾਰ ਦਿਨਾਂ ਤੱਕ ਦਿੱਲੀ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ।

NO COMMENTS