(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਵੱਲੋਂ ਗਠਿਤ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਦੇ ਹੁਕਮਾਂ ਅਤੇ ਸ਼ਰਤਾਂ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ।
ਇਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਪਟੀਸ਼ਨਰ ਜੇਕਰ ਚਾਹੇ ਤਾਂ ਇਸ ਨੂੰ ਚੁਣੌਤੀ ਦੇ ਸਕਦਾ ਹੈ। ਇਸ ਦੇ ਲਈ ਉਹ ਹੋਰ ਕਾਨੂੰਨੀ ਪ੍ਰਕਿਰਿਆ ਨੂੰ ਨਵੇਂ ਸਿਰੇ ਤੋਂ ਅਪਣਾਉਣ ਲਈ ਵੀ ਆਜ਼ਾਦ ਹੈ। ਇਸ ਤੋਂ ਬਾਅਦ ਪਟੀਸ਼ਨਰ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ। ਇਸ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।