*ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸ਼ਹਿਰੀ ਤੇ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ ਵੱਖ ਕੋਰਸਾਂ ਦੀ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ*

0
4

ਮਾਨਸਾ, 09 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਬੇਰੁਜ਼ਗਾਰ  ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਲਾਹੇਵੰਦ ਸਾਬਿਤ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਨੇ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਲੋੜਵੰਦ ਪਰਿਵਾਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਅਨੁਸਾਰ ਵੱਖ ਵੱਖ ਕੋਰਸਾਂ ਦੀ ਮੁਫ਼ਤ ਸਕਿੱਲ ਟਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ’ ਅਤੇ ‘ਨੈਸ਼ਨਲ ਅਰਬਨ ਲਿਵਲੀਹੂਡ ਮਿਸ਼ਨ’ ਤਹਿਤ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਬੇਰੁਜ਼ਗਾਰ ਨੌਜਵਾਨਾਂ ਲਈ ਫਰਵਰੀ ਮਹੀਨੇ ਤੋਂ ਵੱਖ ਵੱਖ ਸਕਿੱਲ ਸੈਂਟਰਾਂ ਵਿਚ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਸਟਮਰ ਕੇਅਰ ਐਗਜ਼ੀਕਿਊਟਿਵ, ਹਾਊਸਕੀਪਿੰਗ ਟਰੇਨੀ, ਅਸਿਸਟੈਂਟ ਸ਼ੈਫ, ਫੈਸ਼ਨ ਡਿਜ਼ਾਇਨਰ, ਫੀਲਡ ਟੈਕਨੀਸ਼ੀਅਨ ਨੈਟਵਰਕਿੰਗ ਅਤੇ ਸਟੋਰੇਜ਼, ਸੈਂਪÇਲੰਗ ਟੇਲਰ, ਡਾਟਾ ਐਂਟਰੀ ਆਪਰੇਟਰ, ਫੀਲਡ ਟੈਕਨੀਸ਼ੀਅਨ, ਕੰਪਿਊਟਿਰ ਅਤੇ ਹਾਰਡਵੇਅਰ, ਫੀਲਡ ਟੈਕਨੀਸ਼ੀਅਨ ਹੋਮ ਐਪਲੀਐਂਸ ਆਦਿ ਕੋਰਸਾਂ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮਾਨਸਾ ਵਿਖੇ 15 ਮਾਰਚ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਲਖਾਈ ਦੌਰਾਨ ਇਨ੍ਹਾਂ ਕੋਰਸਾਂ ਦੇ ਸਿਖਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਸਮੇਤ ਹੋਰ ਲੋੜੀਂਦੀ ਸਮੱਗਰੀ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਮੁਫ਼ਤ ਸਿਖਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ 88475-42785, 94173-64863,90419-31656 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS