ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ਤੇ ਮੀਟਿੰਗਾਂ, ਨਾਅਰੇ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਤੇ ਪਾਬੰਦੀ

0
5

ਮਾਨਸਾ, 1 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ, ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਕੀਤੀ ਹੈ।
          ਉਨ੍ਹਾਂ ਕਿਹਾ ਕਿ ਇਹ ਹੁਕਮ ਡਿਊਟੀ ਨਿਭਾਅ ਰਹੇ ਪੁਲਿਸ, ਫੌਜ ਦੇ ਜਵਾਨ ਅਤੇ ਹਰ ਸਰਕਾਰੀ ਕਰਮਚਾਰੀ, ਵਿਆਹ, ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ ਮੈਜਿਸਟਰੇਟ, ਉਪ ਮੰਡਲ ਮੈÎਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।

ਇਹ ਹੁਕਮ 1 ਅਗਸਤ ਤੋਂ 30 ਸਤੰਬਰ, 2020 ਤੱਕ ਲਾਗੂ ਰਹੇਗਾ।

NO COMMENTS