*ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਦਿੱਤਾ ਜਿੱਤ ਦਾ ਸਿਹਰਾ*

0
79

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) :: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀ ਲੰਬੀ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਹੈ। 
ਆਪ ਦੇ ਖੁੱਡੀਆਂ ਨੇ 11,396 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ। ਜਿੱਤ ਦੇ ਬਾਅਦ ਗੁਰਮੀਤ ਸਿੰਘ ਖੁੱਡੀਆਂ ਨੇ ਜਿੱਤ ਦਾ ਸਿਹਰਾ ਲੋਕਾਂ ਨੂੰ ਦਿੰਦਿਆਂ ਕਿਹਾ, ”ਇਹ ਲੋਕਾਂ ਦੀ ਜਿੱਤ ਹੈ। ਨੌਜਵਾਨਾਂ ਨੇ ਨਵਾਂ ਇਨਕਲਾਬ ਲਿਆਂਦਾ ਹੈ। ਪਹਿਲੇ ਦਿਨ ਤੋਂ, ਲੋਕ ਮੇਰੇ ਨਾਲ ਚੱਲਦੇ ਹਨ।  ਅਤੇ ਮੇਰਾ ਸਮਰਥਨ ਕਰਦੇ ਹਨ।”


ਖੁੱਡੀਆਂ ਵਿਧਾਨ ਸਭਾ ਹਲਕਾ ਲੰਬੀ ਤੋਂ ਕੁੱਲ 66,313 ਵੋਟਾਂ ਲੈ ਕੇ ਜਿੱਤੀਆਂ ਜਦਕਿ ਬਾਦਲ ਕੁੱਲ 54,917 ਵੋਟਾਂ ਨਾਲ ਦੂਜੇ ਸਥਾਨ ‘ਤੇ ਰਹੇ।


ਬਾਦਲ 1970 ਤੋਂ 1971, 1977 ਤੋਂ 1980, 1997 ਤੋਂ 2002 ਅਤੇ 2007 ਤੋਂ 2017 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ।


ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ, ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ-ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਮੁੱਖ ਖਿਡਾਰੀਆਂ ਦੇ ਰੂਪ ਵਿੱਚ ਬਹੁ-ਪੱਖੀ ਮੁਕਾਬਲਾ ਦੇਖਣ ਨੂੰ ਮਿਲੀ।

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਕਲੀਨ ਸਵੀਪ ਕਰਦੇ ਹੋਏ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਦਰਜ ਕੀਤੀ ਹੈ। ‘ਆਪ’ ਦੇ ਉਮੀਦਵਾਰਾਂ ਨੇ ਇਤਿਹਾਸ ਰਚਦੇ ਹੋਏ ਵੱਡੇ ਦਿੱਗਜਾਂ ਨੂੰ ਮਾਤ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ, ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਵਰਗੇ ਦਿੱਗਜਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਮਾਤ ਦਿੱਤੀ ਹੈ। 

NO COMMENTS