*ਪੱਖੋ ਕਲਾਂ ਦੀਆਂ ਜੋਨਲ ਸਕੂਲ ਖੇਡਾਂ ਵਿੱਚ ਲੜਕੀਆਂ ਦੇ ਖੋ–ਖੋ ਮੁਕਾਬਲੇ ਕਰਵਾਏ*

0
17

ਬਰਨਾਲਾ, 29 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ)ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਭੈਣਾ ਫੱਤਾ ਵਿਖੇ ਲੜਕੀਆਂ ਦੇ ਖੋ–ਖੋ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਹੈੱਡ ਮਾਸਟਰ ਸਾਧੂ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੱਜ ਹੋਏ ਲੜਕੀਆਂ ਦੇ ਖੋ–ਖੋ ਅੰਡਰ 14 ਸਾਲ ਉਮਰ ਵਰਗ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਸਰਕਾਰੀ ਹਾਈ ਸਕੂਲ ਬਦਰਾ ਦੀ ਟੀਮ ਨੇ ਦੂਜਾ ਅਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਅੰਡਰ 17 ਸਾਲ ਉਮਰ ਵਰਗ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸਰਕਾਰੀ ਹਾਈ ਸਕੂਲ ਬਦਰਾ ਦੀ ਟੀਮ ਦੂਸਰੇ ਸਥਾਨ ‘ਤੇ ਰਹੀ। ਇਸ ਮੌਕੇ ਅਧਿਆਪਕ ਬਿਕਰਮ ਸਿੰਘ, ਗੁਰਤੇਜ ਸਿੰਘ, ਅਨਿਲ ਕੁਮਾਰ, ਮਨਦੀਪ ਸਾਦਿਕ, ਅਮਨਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ, ਹਰਦੀਪ ਕੌਰ, ਕੇਵਲ ਸਿੰਘ ਧੌਲਾ, ਜਸਵੀਰ ਸਿੰਘ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here