ਪੱਤਰਕਾਰਾਂ ਨਾਲ ਦੁਰਵਿਹਾਰ ਕਰਨ ਦੀ ਨਿੰਦਾ ਸਰਦੂਲਗੜ੍ਹ

0
74

ਸਰਦੂਲਗੜ੍ਹ 28 ਅਪ੍ਰੈੱਲ (ਸਾਰਾ ਯਹਾ, ਬਲਜੀਤ ਸ਼ਰਮਾ) ਸਰਦੂਲਗੜ੍ਹ ਦੇ ਥਾਣਾ ਮੁਖੀ ਗੁਰਦੀਪ ਸਿੰਘ ਵੱਲੋਂ ਪੱਤਰਕਾਰਾਂ ਨਾਲ ਦੁਰਵਿਹਾਰ ਕਰਨ ਦੀ ਵੱਖ ਵੱਖ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਾਮਰੇਡ ਲਾਲ ਚੰਦ ਸਰਦੂਲਗੜ੍ਹ, ਪ੍ਰੋਫੈਸਰ ਬਿਕਰਜੀਤ ਸਿੰਘ ਸਾਧੂਵਾਲਾ ਨੇ ਸੂਬਾ ਸਰਕਾਰ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਰਦੂਲਗੜ੍ਹ ਦੇ ਐਸ.ਐਚ.ਓ. ਗੁਰਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਤੇ ਕਾਨੂੰਨੀ ਕਾਰਵਾਈ ਕਰਦਿਆਂ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਪੱਤਰਕਾਰਾਂ ਨਾਲ ਐਸ.ਐਚ.ਓ ਵੱਲੋਂ ਦੁਰਵਿਹਾਰ ਕਰਦਿਆਂ ਧੱਕੇ ਮਾਰਦਿਆ ਹਵਾਲਾਤ ਵਿੱਚ ਬੰਦ ਕਰਨ ਦੀ ਗੱਲ ਕਰਨਾ ਇੱਕ ਜਿੰਮੇਵਾਰ ਪੁਲਸ ਅਧਿਕਾਰੀ ਦਾ ਕੰਮ ਨਹੀਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸੱਚ ਦੀ ਆਵਾਜ਼ ਨੂੰ ਧੱਕੇ ਨਾਲ ਨਹੀਂ ਦਬਾਇਆ ਜਾ ਸਕਦਾ। ਜਿੱਥੇ ਪੁਲਸ ਇੱਕ ਲੋਕਤੰਤਰ ਤੇ ਚੌਥੇ ਥੰਮ ਮੀਡੀਆ ਨਾਲ ਅਜਿਹਾ ਦੁਰ ਵਿਹਾਰ ਕਰ ਸਕਦੀ ਹੈ ਉੱਥੇ ਆਮ ਲੋਕ ਪੁਲਸ ਤੋਂ ਕੀ ਉਮੀਦ ਰੱਖ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਸੂਬਾ ਸਰਕਾਰ ਅਤੇ ਲੋਕ ਸੰਪਰਕ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪੱਤਰਕਾਰਾਂ ਨਾਲ ਦੁਰਵਿਹਾਰ ਕਰਨ ਵਾਲੇ ਐਸਐਚਓ ਅਤੇ ਉਸ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਅਕਬਰ ਸਲੀਮ ਖਿਲਾਫ ਕਾਨੂੰਨੀ ਕਾਰਵਾਈ ਕਰਦਿਆਂ ਤੁਰੰਤ ਮੁਅੱਤਲ ਕੀਤਾ ਜਾਵੇ।

LEAVE A REPLY

Please enter your comment!
Please enter your name here