
ਬੁਢਲਾਡਾ 22 ਦਸੰਬਰ (ਸਾਰਾ ਯਹਾ/ਬਿਊਰੋ ਰਿਪੋਰਟ): ਸਥਾਨਕ ਸ਼ਹਿਰ ਦੇ ਰੋਜ਼ਾਨਾ ਪੰਜਾਬ ਟਾਈਮਜ਼ ਅਖ਼ਬਾਰ ਦੇ ਪੱਤਰਕਾਰ ਅਮਨ ਮਹਿਤਾ ਨੂੰ ਉਸ ਸਮੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਪੁਸ਼ਕਰ ਦਾਸ ਮਹਿਤਾ (83 ਸਾਲ) ਦਾ ਅਚਾਨਕ ਦੇਹਾਂਤ ਹੋ ਗਿਆ। ਇਸ ਮੋਕੇ ਸਮੂਹ ਸਹਿਰ ਦੇ ਪੱਤਰਕਾਰ ਭਾਈਚਾਰੇ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਸਮੇਤ ਲੋਕਾ ਵਲੋ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛਡ਼ੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਪਿੱਛੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
