
ਬਰੇਟਾ (ਸਾਰਾ ਯਹਾਂ/ਰੀਤਵਾਲ) ਪੱਤਰਕਾਰ ਭਾਈਚਾਰੇ ਬਰੇਟਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ । ਜਦੋਂ ਉਨ੍ਹਾਂ ਦੇ ਸਤਿਕਾਰ
ਯੋਗ ਮੈਂਬਰ ਜਗਦੀਸ਼ ਗੋਇਲ ਦਾ ਅਚਾਨਕ ਦਿਹਾਂਤ ਹੋ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਪੱਤਰਕਾਰ ਭਾਈਚਾਰੇ ਨੇ
ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੀ ਜਗਦੀਸ਼ ਗੋਇਲ ਦੇ ਚਲੇ ਜਾਣ ਨਾਲ ਪੱਤਰਕਾਰ ਭਾਈਚਾਰੇ ਨੂੰ ਬਹੁਤ
ਵੱਡਾ ਘਾਟਾ ਪਿਆ ਹੈ । ਇਸ ਤੋਂ ਇਲਾਵਾ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਦੇ
ਆਗੂ ਤੇ ਸ਼ਹਿਰ ਵਾਸੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ
ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤ ੇਪਿੱਛੋਂ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ।
