
ਫਗਵਾੜਾ 10 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਦੀ ਪ੍ਰਭਾਵਸ਼ਾਲੀ ਲੀਡਰਸ਼ਿਪ ਅਤੇ ਇਲਾਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਅਕਾਲੀ ਦਲ (ਅੰਮ੍ਰਿਤਸਰ) ਨੂੰ ਫਗਵਾੜਾ ਵਿੱਚ ਵੱਡਾ ਝਟਕਾ ਲੱਗਾ ਹੈ। ਡਾ
ਚੱਬੇਵਾਲ ਨੂੰ ਆਪਣੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਇਲਾਕੇ ਵਿੱਚ ਜ਼ਿਕਰਯੋਗ ਮਾਨਤਾ ਅਤੇ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਵਿੱਚ ਉਨ੍ਹਾਂ ਦੀ ਹਰਮਨ ਪਿਆਰਤਾ ਤੇਜ਼ੀ ਨਾਲ ਵਧੀ ਹੈ। ਇਸੇ ਪ੍ਰਭਾਵ ਕਾਰਨ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂਆਂ ਰਘੁਬੀਰ ਸਿੰਘ, ਰੇਸ਼ਮ ਸਿੰਘ ਪੱਪੀ, ਕਮਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਚਰਨ ਸਿੰਘ ਅਤੇ ਸ਼ੀਤਲ ਸਿੰਘ ਨੇ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਡਾ: ਚੱਬੇਵਾਲ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਪ੍ਰਤੀ ਉਨ੍ਹਾਂ ਦੀ ਸਮਰਪਿਤ ਭਾਵਨਾ ਅਤੇ ਪਾਰਦਰਸ਼ਤਾ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ | ਡਾ: ਰਾਜ ਕੁਮਾਰ ਚੱਬੇਵਾਲ ਨੇ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨੂੰ ਵੱਡੀ ਕਾਮਯਾਬੀ ਦੱਸਦਿਆਂ ਕਿਹਾ ਕਿ ਇਹ ਲੋਕਾਂ ਵਿੱਚ ‘ਆਪ’ ਪ੍ਰਤੀ ਵੱਧ ਰਹੀ ਸਵੀਕ੍ਰਿਤੀ ਦਾ ਸਬੂਤ ਹੈ। ਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਲਈ ਇਸ ਨੂੰ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਇਸ ਅਵਸਰ ‘ਤੇ ਹਰਜੀ ਮਾਨ, ਮੈਡਮ ਲਲਿਤ ਸਕਲਾਨੀ ਜਿਲ੍ਹਾ ਪ੍ਰਧਾਨ, ਗੁਰਦੀਪ ਦੀਪਾ, ਵਿਕੀ ਸੂਦ, ਜਸਪਾਲ ਸਿੰਘ ਆਦਿ ਵੀ ਹਾਜ਼ਰ ਸਨ
