
ਬੁਢਲਾਡਾ 8 ਨਵੰਬਰ (ਸਾਰਾ ਯਹਾ /ਅਮਨ ਮਹਿਤਾ)ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਮੇਲ ਸਿੰਘ ਫਫਡ਼ੇ ਭਾਈਕੇ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਪ੍ਰੇਮ ਕੁਮਾਰ ਅਰੋੜਾ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬਣਨ ਤੇ ਵਧਾਈਆਂ ਦੇਣ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ ਲੱਡੂ ਵੰਡੇ ਗਏ ਅਤੇ ਸਿਰੋਪੇ ਭੇਟ ਕੀਤੇ ਗਏ।
ਇਸ ਮੌਕੇ ਹਲਕਾ ਸੇਵਾਦਾਰ ਡਾ ਨਿਸ਼ਾਨ ਸਿੰਘ ਨੇ ਕਿਹਾ ਕਿ ਫਫੜੇ ਭਾਈਕੇ ਅਤੇ ਅਰੋੜਾ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ਼ ਪਾਰਟੀ ਹੋਰ ਮਜ਼ਬੂਤ ਹੋ ਜਾਵੇਗੀ। ਇਸ ਮੌਕੇ ਸੁਖਦੇਵ ਸਿੰਘ ਦਿਆਲਪੁਰਾ, ਬੱਲਮ ਸਿੰਘ ਕਲੀਪੁਰ, ਸ਼ਮਸ਼ੇਰ ਸਿੰਘ ਗੁੜੱਦੀ, ਬਲਵੀਰ ਸਿੰਘ ਬੀਰੋਕੇ, ਅਮਰਜੀਤ ਸਿੰਘ ਕੁਲਾਣਾ, ਮਹਿੰਦਰ ਸਿੰਘ ਸੈਦੇਵਾਲਾ, ::ਕਰਮਜੀਤ ਸਿੰਘ ਬਲਵਿੰਦਰ ਸਿੰਘ
ਕਾਕਾ ਕੋਚ, ਦਲਬੀਰ ਸਿੰਘ ਕਾਲਾ, ਗੁਰਜੀਤ ਸਿੰਘ ਲਾਲੂ, ਅੰਗਰੇਜ ਸਿੰਘ ਕੁਲਰੀਆਂ ਸਤਪਾਲ ਸਿੰਘ ਬਰ੍ਹੇ, ਰਮਨਦੀਪ ਸਿੰਘਹਾਜਰ ਸਨ। ਇਸ ਮੌਕੇ ਸਰਦਾਰ ਗੁਰਮੇਲ ਸਿੰਘ ਫਫਡ਼ੇ ਭਾਈਕੇ ਅਤੇ ਪ੍ਰੇਮ ਕੁਮਾਰ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਬੁਢਲਾਡਾ ਜਥੇਬੰਦੀ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਕਮਰਕੱਸੇ ਕਸਣ ਲਈ ਆਖਿਆ। ਡਾ ਨਿਸ਼ਾਨ ਸਿੰਘ ਹਲਕਾ ਸੇਵਾਦਾਰ ਨੇ ਸਭਨਾਂ ਦਾ ਧੰਨਵਾਦ ਕੀਤਾ।
