ਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ, ਹਰਸਿਮਰਤ ਬਾਦਲ ਦਾ ਮੰਗਿਆ ਅਸਤੀਫਾ

0
64

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲਾ ਤਾਨਾਸ਼ਾਹੀ ਫ਼ੈਸਲਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ।

ਉਨ੍ਹਾਂ ਪੱਤਰ ਰਾਹੀਂ ਆਰਡੀਨੈਂਸ ਦੇ ਕਿਸਾਨਾਂ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਕੇਂਦਰ ਸਰਕਾਰ ਨੂੰ ਜਾਣੂ ਕਰਵਾ ਕੇ ਤਿੰਨੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ ਹੈ। ਮਾਨ ਨੇ ਕਿਹਾ ਕਿ ਇਹ ਆਰਡੀਨੈਂਸ ਸਿਰਫ਼ ਕਿਸਾਨਾਂ, ਖੇਤ ਮਜ਼ਦੂਰਾਂ ਲਈ ਹੀ ਨਹੀਂ ਸਗੋਂ ਆੜ੍ਹਤੀਆਂ, ਮੁਨੀਮਾਂ, ਪੱਲੇਦਾਰਾਂ ਤੇ ਟਰਾਂਸਪੋਰਟਰਾਂ ਦੀ ਵੀ ਹੋਂਦ ਖ਼ਤਮ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਜਦੋਂ ਕੈਬਨਿਟ ’ਚ ਪੰਜਾਬ ਦੇ ਅਧਿਕਾਰਾਂ ਅਤੇ ਕਿਸਾਨਾਂ ’ਤੇ ਡਾਕਾ ਮਾਰਨ ਦਾ ਫ਼ੈਸਲਾ ਲਿਆ ਜਾ ਰਿਹਾ ਸੀ, ਉਸ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਚੁੱਪੀ ਧਾਰ ਲਈ। ਅਜਿਹੇ ‘ਚ ਆਮ ਆਦਮੀ ਪਾਰਟੀ ਵੱਲੋਂ ਹਰਸਿਮਰਤ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਕਿ ਆਖਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਨੂੰ ਅੱਖੋਂ ਪਰੋਖੇਂ ਕਿਉਂ ਕਰ ਦਿੱਤਾ।

LEAVE A REPLY

Please enter your comment!
Please enter your name here