ਫਾਜ਼ਿਲਕਾ17,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਫਾਜ਼ਿਲਕਾ ਦੇ ਬੀਡੀਪੀਓ ਦਫ਼ਤਰ ਵਿਖੇ ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਵਿਧਾਇਕ ਦਵਿੰਦਰ ਘੁਬਾਇਆ ਦੇ ਪੀਏ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਜਾਨਲੇਵਾ ਹਮਲਾ ਕੀਤਾ। ਵਿਧਾਇਕ ਦਵਿੰਦਰ ਘੁਬਾਇਆ ਦੇ ਪੀਏ ਤੇ ਵਾਇਸ ਚੇਅਰਮੈਨ ‘ਤੇ ਉਨ੍ਹਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ਨਾਲ ਉਹ ਕਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜਖ਼ਮੀ ਹਾਲਤ ‘ਚ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਲਾਠੀਆਂ-ਡੰਡੇ ਵਰਾਏ ਗਏ। ਪੁਲਿਸ ਨੇ ਹਮਲਾਵਰਾਂ ਨੂੰ ਕਾਬੂ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਹੋਏ ਪੀਏ ਹਰਬੰਸ ਸਿੰਘ ਅਤੇ ਵਾਇਸ ਚੇਅਰਮੈਨ ਸੁਖਦੇਵ ਸਿੰਘ ਨੇ ਕਿਹਾ ਕਿ ਕੁੱਝ ਲੋਕਾਂ ਵਲੋਂ ਬੀਡੀਪੀਓ ਦਫ਼ਤਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਧਰਨਾ ਦੇ ਰਹੇ ਲੋਕਾਂ ਨੇ ਅਚਾਨਕ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਜ਼ਖਮੀ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਨਵੀਂ ਬਣੀ ਕਿਸਾਨ ਯੂਨੀਅਨ ਵਲੋਂ ਬੀਡੀਪੀਓ ਦਫ਼ਤਰ ਵਿੱਚ ਧਰਨਾ ਲਗਾਇਆ ਗਿਆ ਸੀ। ਜਿਨ੍ਹਾਂ ਨੂੰ ਚੇਅਰਮੈਨ ਵਲੋਂ ਦਫਤਰ ਦੇ ਰਸਤੇ ਨੂੰ ਬੰਦ ਨਾ ਕਰਣ ਲਈ ਬੋਲਿਆ ਅਤੇ ਧਰਨਾ ਕਿਸੇ ਹੋਰ ਜਗ੍ਹਾ ‘ਤੇ ਲਗਾਉਣ ਨੂੰ ਕਿਹਾ ਗਿਆ ਸੀ। ਇਸ ਨੂੰ ਲੈ ਕੇ ਦੋਨਾਂ ਧਿਰਾਂ ‘ਚ ਆਪਸੀ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਧਰਨਾਂ ਦੇ ਰਹੇ ਲੋਕਾਂ ਵਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ 11 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।