ਫਿਰਕੂ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਖਰੇ ਉੱਤਰਾਂਗੇ ਨਰਿੰਦਰ ਕੌਰ

0
17

ਬੁਢਲਾਡਾ 06,ਫਰਵਰੀ (ਸਾਰਾ ਯਹਾ /ਅਮਨ ਮਹਿਤਾ) : ਕਾਂਗਰਸ ਪਾਰਟੀ ਨੇ ਲੋਕਾਂ ਨੂੰ ਹਮੇਸ਼ਾਂ ਵਿਕਾਸ ਕਰਕੇ ਹੀ ਦਿਖਾਇਆ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਹ ਵਿਚਾਰ ਵਾਰਡ ਨੰਬਰ 19 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਿਰਕ ਨੇ  ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਯਤਨਾਂ ਸਦਕਾ ਸੂਬੇ ਵਿੱਚ ਵਿਕਾਸ ਕਾਰਜਾਂ ਨੇ ਹਨੇਰੀ ਲਿਆਦੀ  ਹੈ ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ  ਵਾਰਡ ਦੀਆਂ ਮੁਸ਼ਕਲਾਂ ਅਤੇ ਵਿਕਾਸ ਲਈ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੀਟ ਦਿੱਤੀ ਗਈ ਓਹ ਜਿੱਤ ਕੇ ਹੀ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ ਅਤੇ ਵਾਰਡ ਵਾਸੀਆਂ ਦੇ ਵਾਅਦਿਆਂ ਤੇ ਹਮੇਸ਼ਾ ਖਰ੍ਹੇ ਉਤਰਣਗੇ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵਾਰਡ ਵਾਸੀ ਉਨ੍ਹਾਂ ਨੂੰ ਇੱਕੋ ਇੱਕ ਵੋਟ ਦੇ ਕੇ ਵੱਡੀ ਲੀਡ ਨਾਲ ਜਿਤਾਉਣਗੇ। 

NO COMMENTS