*ਫਿਰੋਜ਼ਪੁਰ ਕਾਂਗਰਸੀ ਵਰਕਰ ਦੀ ਮੌਤ ਮਾਮਲੇ ‘ਚ ਹੋਈ FIR ‘ਚ ਜੋੜੀ ਗਈ ਕਤਲ ਦੀ ਧਾਰਾ*

0
18

30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਫਿਰੋਜ਼ਪੁਰ ਦੇ ਇਕ ਪਿੰਡ ‘ਚ ਕੁਝ ਦਿਨ ਪਹਿਲਾਂ ਹੋਏ ਹਮਲੇ ‘ਚ ਜ਼ਖਮੀ ਹੋਏ ਕਾਂਗਰਸੀ ਵਰਕਰ ਦੀ ਮੰਗਲਵਾਰ ਨੂੰ ਹਸਪਤਾਲ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ‘ਚ ਦਰਜ ਐਫਆਈਆਰ ‘ਚ ਕਤਲ ਦਾ ਦੋਸ਼ ਜੋੜ ਦਿੱਤਾ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਾਰਟੀ ਦੇ ਕੁਝ ਸਾਥੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਦੋਸ਼ ਹੈ ਕਿ ਹਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਸ਼ਾਮਲ ਸਨ।


ਪੰਜਾਬ ਦੇ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਰਕਰ ‘ਤੇ ਹਮਲਾ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਦੋ ਦਿਨ ਬਾਅਦ 12 ਮਾਰਚ ਨੂੰ ਇੱਥੋਂ ਦੇ ਪਿੰਡ ਕਸੋਆਣਾ ਦੇ ਰਹਿਣ ਵਾਲੇ ਕਾਂਗਰਸੀ ਵਰਕਰ ਇਕਬਾਲ ਸਿੰਘ (53) ‘ਤੇ ਤਿੰਨ ਵਿਅਕਤੀਆਂ ਨੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਸੀ। ਇਸ ਘਟਨਾ ਵਿੱਚ ਇਕਬਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ।

ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ
ਜ਼ੀਰਾ ਸਦਰ ਥਾਣੇ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ 13 ਮਾਰਚ ਨੂੰ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਐਫਆਈਆਰ ਵਿੱਚ ਧਾਰਾ 302 (ਕਤਲ) ਵੀ ਜੋੜ ਦਿੱਤੀ ਗਈ ਹੈ। ਏਐਸਆਈ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਪੰਜਾਬ ਇਕਾਈ ਦੀ ਸਮੁੱਚੀ ਕਾਂਗਰਸ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here