*ਫਿਰੋਜ਼ਪੁਰ ਜੇਲ੍ਹ ’ਚੋਂ ਤਲਾਸ਼ੀ ਦੌਰਾਨ 7 ਮੋਬਾਇਲ ਬਰਾਮਦ , ਸੱਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ*

0
17

Punjab News (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਰੋਜ਼ ਜੇਲ੍ਹਾਂ ‘ਚੋਂ ਮੋਬਾਇਲ ਫੋਨ ਅਤੇ ਨਸ਼ੇ ਖ਼ਤਮ ਕਰਨ ਦੇ ਦਾਅਵੇ ਤਾਂ ਕਰਦੀ ਹੈ ਪਰ ਜੇਲ੍ਹਾਂ ‘ਚ ਨਸ਼ੇ ਅਤੇ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਜੇਲ੍ਹ ਪ੍ਰਸ਼ਾਸਨ ਨੇ ਸੱਤ ਮੋਬਾਇਲ ਫੋਨ ਬਰਾਮਦ ਕੀਤੇ ਹਨ। ਥਾਣਾ ਸਦਰ ਵਿੱਚ ਸੱਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।  ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖੀਆਂ ਵਿੱਚ ਹੈ। ਥਾਣਾ ਸਦਰ ਦੇ ਐਸਐਚਓ ਮੋਹਿਤ ਧਵਨ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐਸਐਚਓ ਮੋਹਿਤ ਧਵਨ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੋਬਾਈਲਾਂ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੀਤੇ ਕੱਲ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਜੇਲ੍ਹ ਪ੍ਰਸ਼ਾਸਨ ਨੇ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਸਨ।  ਪ੍ਰਸ਼ਾਸਨ ਨੇ ਇਕ ਕੈਦੀ, ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ , ਇਕ ਪੀਪੋ ਕੋਲੋਂ ਕੁੱਲ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਸਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲਾਂ ਦੇ ਨੰਬਰ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ।  ਦੱਸ ਦੇਈਏ ਕਿ ਉਸ ਤੋਂ ਪਹਿਲਾਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ 6 ਮੋਬਾਇਲ, 23 ਤੰਬਾਕੂ ਦੀਆਂ ਪੁੜੀਆਂ ਅਤੇ 3 ਸਿਗਰਟ ਦੀਆਂ ਡੱਬੀਆਂ ਬਰਾਮਦ ਹੋਈਆਂ ਸਨ। ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਅਤੇ ਜਸਵੀਰ ਚੰਦ ਵੱਲੋਂ ਭੇਜੀ ਲਿਖਤੀ ਸ਼ਿਕਾਇਤ ਦੇ ਅਧਾਰ ’ਤੇ ਹਵਲਾਤੀ ਬਲਵਿੰਦਰ ਸਿੰਘ ਉਰਫ ਖਿੰਦਰੀ, ਹਲਾਵਤੀ ਅਜੇ, ਜਸਕਰਨ, ਗੌਤਮ, ਸੁਨੀਲ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। 

NO COMMENTS